ਬਗ਼ਾਵਤੀ ਸੁਰਾਂ ਲਈ ਨਵਜੋਤ ਸਿੰਘ ਸਿੱਧੂ ਜ਼ਿੰਮੇਵਾਰ-ਪ੍ਰਨੀਤ ਕੌਰ

Home » Blog » ਬਗ਼ਾਵਤੀ ਸੁਰਾਂ ਲਈ ਨਵਜੋਤ ਸਿੰਘ ਸਿੱਧੂ ਜ਼ਿੰਮੇਵਾਰ-ਪ੍ਰਨੀਤ ਕੌਰ
ਬਗ਼ਾਵਤੀ ਸੁਰਾਂ ਲਈ ਨਵਜੋਤ ਸਿੰਘ ਸਿੱਧੂ ਜ਼ਿੰਮੇਵਾਰ-ਪ੍ਰਨੀਤ ਕੌਰ

ਐੱਸ. ਏ. ਐੱਸ. ਨਗਰ / ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਚੱਲ ਰਿਹਾ ਸੀ, ਫਿਰ ਪਿਛਲੇ ਦੋ ਮਹੀਨਿਆਂ ਵਿਚ ਅਜਿਹਾ ਕੀ ਹੋਇਆ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ?

ਇਹ ਵਿਚਾਰ ਲੋਕ ਸਭਾ ਮੈਂਬਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਮੁਹਾਲੀ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵਨਿਯੁਕਤ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨੌਦਾ ਨੂੰ ਕਾਰਜਭਾਰ ਸੰਭਾਲਣ ਮੌਕੇ ਕਰਵਾਏ ਸਮਾਰੋਹ ਵਿਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਕਾਂਗਰਸ ਵਿਚ ਜੋ ਵੀ ਬਗ਼ਾਵਤੀ ਸੁਰ ਉੱਠ ਰਹੇ ਹਨ ਉਸ ਲਈ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਹੀ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਉਹ ਆਪਣੇ ਸਲਾਹਕਾਰਾਂ ਨੂੰ ਵੀ ਕਾਬੂ ਕਰਨ ਦੇ ਯੋਗ ਨਹੀਂ ਹਨ ਅਤੇ ਕਿਸੇ ਦੇ ਕਹਿਣ ਨਾਲ ਤਾਂ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਦਲੇ ਜਾਣਗੇ ਕਿਉਂਕਿ ਇਹ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਕਰਨਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਕਿਸ ਨੂੰ ਰੱਖਣਾ ਹੈ ਅਤੇ ਭਵਿੱਖ ਵਿਚ ਕਿਸ ਨੂੰ ਬਣਾਉਣਾ ਹੈ |

Leave a Reply

Your email address will not be published.