ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਪੰਜਾਬ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ : ਹਰਸਿਮਰਤ ਬਾਦਲ

Home » Blog » ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਪੰਜਾਬ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ : ਹਰਸਿਮਰਤ ਬਾਦਲ
ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਪੰਜਾਬ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ : ਹਰਸਿਮਰਤ ਬਾਦਲ

ਚੰਡੀਗੜ੍ਹ- ਅੱਜ ਪੂਰੇ ਦੇਸ਼ ਭਰ ’ਚ ਦੀਵਾਲੀ ਅਤੇ ਬੰਦੀਛੋੜ ਦਿਵਸ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਦੀਵਾਲੀ ਅਤੇ ਬੰਦੀਛੋੜ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ ਹੈ। ਇਸ ਪਾਵਨ ਮੌਕੇ ‘ਤੇ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਪੰਜਾਬ ਵਾਸੀਆਂ ਅਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ ਮੈਂ ਅੱਗੇ ਇਹ ਹੀ ਅਰਦਾਸ ਕਰਦੀ ਹਾਂ ਕਿ ਜਿਵੇਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ 52 ਪਹਾੜੀ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ‘ਚੋਂ ਰਿਹਾਅ ਕਰਵਾਇਆ ਸੀ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ ਨਾਲ ਭਰ ਦਿੱਤੀ ਸੀ, ਠੀਕ ਉਸੇ ਤਰ੍ਹਾਂ ਛੇਵੇਂ ਪਾਤਸ਼ਾਹ ਸਾਡੇ ਸਾਰਿਆਂ ‘ਤੇ ਵੀ ਕ੍ਰਿਪਾ ਕਰਨ ਅਤੇ ਸਾਡੇ ਦੁੱਖਾਂ-ਰੋਗਾਂ ਦਾ ਹਨ੍ਹੇਰਾ ਪੰਨ ਦੂਰ ਕਰ ਸਾਡੀ ਜ਼ਿੰਗਦੀ ‘ਚ ਖੁਸ਼ੀਆਂ ਭਰ ਦੇਣ।

Leave a Reply

Your email address will not be published.