ਭਾਜਪਾ ਦੇ ਹੋਏ ਬਾਲੀਵੁੱਡ ਅਦਾਕਾਰਾ ਮਾਹੀ ਗਿਲ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ 

Home » Blog » ਭਾਜਪਾ ਦੇ ਹੋਏ ਬਾਲੀਵੁੱਡ ਅਦਾਕਾਰਾ ਮਾਹੀ ਗਿਲ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ 
ਭਾਜਪਾ ਦੇ ਹੋਏ ਬਾਲੀਵੁੱਡ ਅਦਾਕਾਰਾ ਮਾਹੀ ਗਿਲ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ 

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੇਸ਼ ਤੇ ਪੰਜਾਬ ਦੇ ਮਸ਼ਹੂਰ ਚਿਹਰਿਆਂ ਦੀ ਐਂਟਰੀ ਹੋ ਰਹੀ ਹੈ। ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੌਬੀ ਧਾਲੀਵਾਲ ਬੀਜੇਪੀ ਵਿੱਚ ਸ਼ਾਮਲ ਹੋ ਗਏ। 

ਸਾਹਿਬ ਬੀਵੀ ਔਰ ਗੈਂਗਸਟਰ’ ਫ਼ੇਮ ਅਦਾਕਾਰਾ ਮਾਹੀ ਗਿੱਲ ਨੇ ਪਿਛਲੇ ਸਾਲ ਚੰਡੀਗੜ੍ਹ ਨਿਗਮ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਹਰਮੋਹਿੰਦਰ ਸਿੰਘ ਲੱਕੀ ਲਈ ਪ੍ਰਚਾਰ ਕੀਤਾ ਸੀ। ਮਾਹੀ ਗਿਲ ਨੇ ਹਿੰਦੀ ਫਿਲਮਾਂ ਤੋਂ ਇਲਾਵਾ ਪੰਜਾਬੀ ਫਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਉਸ ਦੇ ਬਹੁਤ ਸਾਰੀ ਫੈਨ ਫਾਲੋਇੰਗ ਹਨ।

ਮਾਹੀ ਗਿੱਲ ਨੇ ‘ਸਾਹਿਬ ਬੀਵੀ ਔਰ ਗੈਂਗਸਟਰ’ ਤੋਂ ਇਲਾਵਾ ‘ਦੇਵ ਡੀ’, ‘ਪਾਨ ਸਿੰਘ ਤੋਮਰ’ ਤੇ ਹੋਰ ਕਈ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ।ਮਾਹੀ ਗਿੱਲ ਦਾ ਅਸਲੀ ਨਾਂ ਰਿੰਪੀ ਗਿੱਲ ਹੈ। ਉਸ ਨੇ ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਤੋਂ ਥੀਏਟਰ ‘ਚ ਮਾਸਟਰਜ਼ ਡਿਗਰੀ ਹਾਸਿਲ ਕੀਤੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹਨ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਕੀਤੀ ਜਾਵੇਗੀ।

Leave a Reply

Your email address will not be published.