ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)- ਭਾਰਤ ਅਤੇ ਕੈਨੇਡਾ ਦੇ ਵਿਗੜਦੇ ਕੂਟਨੀਤਕ ਸਬੰਧਾਂ ਦਰਮਿਆਨ ਨਵੀਂ ਦਿੱਲੀ ਨੇ ਮੰਗਲਵਾਰ ਨੂੰ ਇਥੇ ਸਥਿਤ ਇਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਵਿਚੋਂ ਕੱਢ ਦਿੱਤਾ, ਜਿਸ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਅੰਦਰ ਛੱਡਣ ਲਈ ਕਿਹਾ ਗਿਆ ਹੈ।ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ (ਕੈਮਰਨ) ਮੈਕੇ) ਨੂੰ ਮੰਗਲਵਾਰ ਨੂੰ ਸੰਮਨ ਪ੍ਰਾਪਤ ਹੋਏ ਜਿਸ ਦੌਰਾਨ ਭਾਰਤ ਸਰਕਾਰ ਨੇ ਇਸ ਸਮੇਂ ਦੇਸ਼ ਵਿੱਚ ਤਾਇਨਾਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਆਪਣੇ ਫੈਸਲੇ ਤੋਂ ਜਾਣੂ ਕਰਵਾਇਆ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਡਿਪਲੋਮੈਟ ਨੂੰ ਅਧਿਕਾਰਤ ਤੌਰ ’ਤੇ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਬਿਆਨ ਵਿੱਚ ਕਿਹਾ ਗਿਆ ਹੈ, “ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ‘ਤੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।”
ਇਹ ਫੈਸਲਾ ਕੈਨੇਡਾ ਵੱਲੋਂ ਪਹਿਲਾਂ ਇੱਕ ਉੱਚ ਦਰਜੇ ਦੇ ਭਾਰਤੀ ਡਿਪਲੋਮੈਟ ਨੂੰ ਕੱਢਣ ਤੋਂ ਬਾਅਦ ਆਇਆ ਹੈ।
ਇਹ ਘਟਨਾਕ੍ਰਮ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੋਮਵਾਰ ਨੂੰ ਸੰਸਦ ਵਿੱਚ ਐਮਰਜੈਂਸੀ ਬਿਆਨ ਦੇਣ ਤੋਂ ਬਾਅਦ ਹੋਇਆ ਹੈ