ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ‘ਤੇ ਸ਼ੋ੍ਮਣੀ ਅਕਾਲੀ ਦਲ ਦਾ ਵਫ਼ਦ ਜਲਦੀ ਹੀ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਭੁੱਲਰ ਦੀ ਰਿਹਾਈ ਤੇ ਸੋਨੀਆ ਗਾਂਧੀ ਵੱਲੋਂ ਜਗਦੀਸ਼ ਟਾਈਟਲਰ ਨੂੰ ਸਿਆਸੀ ਤੌਰ ‘ਤੇ ਅਹੁਦੇ ਦੇ ਕੇ ਸਨਮਾਨਤ ਕਰਨਾ ਕੋਈ ‘ਮੁੱਦੇ’ ਨਹੀਂ ਹਨ ਪਰ ਇਹ ਪੰਜਾਬੀਆਂ ਵਾਸਤੇ ਜ਼ਰੂਰ ਅਹਿਮ ਮੁੱਦੇ ਹਨ।
ਬੈਂਸ ਨੇ ਕਿਹਾ ਕਿ ਬੀਤੇ 10 ਸਾਲਾਂ ਤੋਂ ਅਕਾਲੀ ਦਲ ਤਿੰਨ ਵਾਰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਮਿਲ ਚੁੱਕਾ ਹੈ। ਪਾਰਟੀ ਨੇ ਮੰਗ ਕੀਤੀ ਕਿ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਹ ਭਗੌੜੀਆਂ ਤੇ ਦੇਸ਼ ਵਿਰੋਧੀ ਤੱਤਾਂ ਦੇ ਹੁਕਮ ਵਜਾਉਂਦੇ ਸਨ। ਇਸ ਕਾਰਨ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਸਮੇਤ ਸਿਆਸੀ ਵਿਰੋਧੀਆਂ ਦੇ ਖਿਲਾਫ ਝੂਠੇ ਬਦਲਾਖੋਰੀ ਦੇ ਕੇਸ ਦਰਜ ਕੀਤੇ ਗਏ।