ਭੈਣ ਸੁਮਨ ਵਲੋਂ ਸਿੱਧੂ ਤੇ ਲੱਗੇ ਦੋਸ਼ਾਂ ਦੀ ਜਾਂਚ ਕਰੇਗੀ ਰਾਸ਼ਟਰੀ ਮਹਿਲਾ ਕਮਿਸ਼ਨ

ਭੈਣ ਸੁਮਨ ਵਲੋਂ ਸਿੱਧੂ ਤੇ ਲੱਗੇ ਦੋਸ਼ਾਂ ਦੀ ਜਾਂਚ ਕਰੇਗੀ ਰਾਸ਼ਟਰੀ ਮਹਿਲਾ ਕਮਿਸ਼ਨ

ਨਵਜੋਤ ਸਿੱਧੂ ਲਈ ਪਿਛਲਾ ਇਕ ਸਾਲ ਬਹੁਤ ਮੁਸ਼ਕਿਲਾਂ ਭਰਿਆ ਰਿਹਾ ਹੈ ਅਤੇ ਇਹ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ।

ਚੋਣਾਂ ਖਤਮ ਹੋਣ ਦੇ ਬਾਵਜੂਦ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧਣ ਲੱਗੀਆਂ ਹਨ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸਿੱਧੂ ਦੀ ਐਨਆਰਆਈ ਭੈਣ ਸੁਮਨ ਤੂਰ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਲੁਧਿਆਣਾ ਦੇ ਡੀਸੀਪੀ ਨੂੰ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ 15 ਦਿਨਾਂ ਵਿੱਚ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਅਮਰੀਕਾ ‘ਚ ਰਹਿ ਰਹੀ ਉਨ੍ਹਾਂ ਦੀ ਵੱਡੀ ਭੈਣ ਸੁਮਨ ਤੂਰ ਨੇ ਗੰਭੀਰ ਦੋਸ਼ ਲਗਾਏ ਸਨ।

ਸੁਮਨ ਤੂਰ ਨੇ ਕਿਹਾ ਸੀ ਕਿ 1986 ‘ਚ ਪਿਤਾ ਭਗਵੰਤ ਸਿੰਘ ਦੀ ਮੌਤ ਤੋਂ ਬਾਅਦ ਨਵਜੋਤ ਸਿੱਧੂ ਨੇ ਉਨ੍ਹਾਂ ਦੀ ਮਾਂ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਅਤੇ 1989 ‘ਚ ਮਾਂ ਦੀ ਰੇਲਵੇ ਸਟੇਸ਼ਨ ‘ਤੇ ਲਾਵਾਰਿਸ ਹਾਲਤ ‘ਚ ਮੌਤ ਹੋ ਗਈ, ਭਾਵੇਂ ਉਹ ਲਾਵਾਰਿਸ ਨਹੀਂ ਸੀ।

ਇਸ ਦੇ ਜਵਾਬ ‘ਚ ਨਵਜੋਤ ਸਿੱਧੂ ਨੇ ਸੁਮਨ ਤੂਰ ਦੇ ਦੋਸ਼ਾਂ ਨੂੰ ਸਿਆਸਤ ਨਾਲ ਜੋੜਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਦੀ ਮਾਂ ਨੂੰ 30 ਸਾਲ ਬਾਅਦ ਰਾਜਨੀਤੀ ਲਈ ਕਬਰ ‘ਚੋਂ ਬਾਹਰ ਲਿਆਂਦਾ ਹੈ।ਸੁਮਨ ਨੇ ਸਿੱਧੂ ‘ਤੇ ਆਪਣੇ ਪਰਿਵਾਰ ਨਾਲ ਵਧੀਕੀਆਂ ਕਰਨ ਦਾ ਦੋਸ਼ ਲਾਇਆ ਸੀ।

ਸੁਮਨ ਤੂਰ ਨੇ ਕਿਹਾ ਕਿ ਪਿਤਾ ਦੀ ਮੌਤ ਤੋਂ ਬਾਅਦ ਸਿੱਧੂ ਨੇ ਆਪਣੇ ਪਿਤਾ ਦੇ ਘਰ ‘ਤੇ ਕਬਜ਼ਾ ਕਰ ਲਿਆ।1987 ਵਿੱਚ ਇੱਕ ਇੰਟਰਵਿਊ ਦੌਰਾਨ ਸਿੱਧੂ ਨੇ ਝੂਠ ਬੋਲਿਆ ਸੀ ਕਿ ਉਸਦੇ ਮਾਤਾ-ਪਿਤਾ ਕਾਨੂੰਨੀ ਤੌਰ ‘ਤੇ ਵੱਖ ਹੋ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਂ ਨੇ ਸਿੱਧੂ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਿੱਧੂ ਕਦੇ ਵੀ ਆਪਣੇ ਪਰਿਵਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਨਹੀਂ ਹੋਏ।

ਜਦੋਂ ਉਸ ਦੀ ਵੱਡੀ ਭੈਣ ਦੀ ਮੌਤ ਹੋ ਗਈ ਤਾਂ ਉਹ ਇਕੱਲੀ ਰਹਿ ਗਈ ਅਤੇ ਆਪਣੀ ਭਤੀਜੀ ਨੂੰ ਆਪਣੇ ਨਾਲ ਵਿਦੇਸ਼ ਲੈ ਗਈ, ਪਰ ਨਵਜੋਤ ਸਿੱਧੂ ਨੇ ਕਦੇ ਵੀ ਉਸ ਦੇ ਪਰਿਵਾਰ ਦੀ ਦੇਖਭਾਲ ਨਹੀਂ ਕੀਤੀ।ਇਨ੍ਹਾਂ ਦੋਸ਼ਾਂ ਤੇ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਕਿਹਾ ਸੀ ਕਿ ਉਹ ਸੁਮਨ ਤੂਰ ਨੂੰ ਜਾਣਦੀ ਵੀ ਨਹੀਂ ਹੈ। ਉਸ ਨੇ ਕਿਹਾ ਕਿ ਉਹ ਸਿਰਫ ਇਹ ਜਾਣਦੀ ਹੈ ਕਿ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਨੇ ਦੋ ਵਿਆਹ ਕਰਵਾਏ ਸਨ ਅਤੇ ਉਨ੍ਹਾਂ ਦੇ ਪਹਿਲੇ ਵਿਆਹ ਤੋਂ ਦੋ ਬੇਟੀਆਂ ਸਨ ਪਰ ਮੈਂ ਉਨ੍ਹਾਂ ਨੂੰ ਨਹੀਂ ਜਾਣਦੀ।

Leave a Reply

Your email address will not be published.