ਮਨੀ ਲਾਂਡਰਿੰਗ ਕੇਸ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਖਹਿਰਾ ਨੂੰ ਕਾਂਗਰਸ ਪਾਰਟੀ ਨੇ ਪਹਿਲੀ ਸੂਚੀ ਵਿੱਚ ਭੁਲੱਥ ਹਲਕੇ ਤੋਂ ਟਿਕਟ ਨਾਲ ਨਿਵਾਜਿਆ ਹੈ ਅਤੇ ਅਜੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਖਹਿਰਾ ਵੱਲੋਂ ਜ਼ਮਾਨਤ ਲਈ ਪਹਿਲੀ 3 ਵਾਰੀ ਮੋਹਾਲੀ ਅਦਾਲਤ ਵਿੱਚ ਅਰਜ਼ੀ ਲਾਈ ਗਈ ਸੀ, ਪਰੰਤੂ ਤਿੰਨੇ ਵਾਰੀ ਅਰਜ਼ੀ ਰੱਦ ਹੋ ਗਈ। ਹੁਣ ਉਨ੍ਹਾਂ ਨੇ ਹਾਈਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ ਹੈ।ਦੱਸ ਦੇਈਏ ਕਿ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਂਗਰਸ ਨੇ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਜਾਰੀ ਪਹਿਲੀ ਸੂਚੀ ਵਿੱਚ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਹੈ।