ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ

Home » Blog » ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ
ਮਨੀ ਲਾਂਡਰਿੰਗ ਮਾਮਲੇ ’ਚ ਸੁਖਪਾਲ ਖਹਿਰਾ ਗ੍ਰਿਫ਼ਤਾਰ

ਚੰਡੀਗੜ੍ਹ / ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਓ.ਧ ਵਲੋਂ ਗ੍ਰਿਫ਼ਤਾਰ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਨੇ ਛਾਪਾ ਮਾਰਿਆ ਸੀ। ਦਿੱਲੀ ਤੋਂ ਆਈ ਈ.ਡੀ. ਦੀ ਟੀਮ ਵਲੋਂ ਉਦੋਂ ਖਹਿਰੇ ਦੀ ਸੈਕਟਰ-5 ਸਥਿਤ ਕੋਠੀ ‘ਚ ਛਾਪੇਮਾਰੀ ਕੀਤੀ ਗਈ ਸੀ। ਜਿਸ ਸਮੇਂ ਈ. ਡੀ. ਦੇ ਅਧਿਕਾਰੀ ਛਾਪੇਮਾਰੀ ਕਰਨ ਪਹੁੰਚੇ ਸਨ, ਉਸ ਸਮੇਂ ਸੁਖਪਾਲ ਖਹਿਰਾ ਆਪਣੇ ਘਰ ‘ਚ ਹੀ ਮੌਜੂਦ ਸਨ। ਇਸ ਗੱਲ ਦੀ ਜਾਣਕਾਰੀ ਸੁਖਪਾਲ ਖਹਿਰਾ ਨੇ ਖ਼ੁਦ ਮੀਡੀਆ ਨੂੰ ਦਿੱਤੀ ਸੀ।

ਜਾਣੋ ਕੀ ਹੈ ਪੂਰਾ ਮਾਮਲਾ ਪਿਛਲੇ ਸਮੇਂ ਸੁਖਪਾਲ ਸਿੰਘ ਖਹਿਰਾ ਈ. ਡੀ. ਦੀ ਕਾਰਵਾਈ ਨੂੰ ਲੈ ਕੇ ਸੁਰਖ਼ੀਆਂ ’ਚ ਆ ਗਏ ਸਨ। ਈ. ਡੀ. ਵਲੋਂ ਟਾਪ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰੀਤੂ ਕੁਮਾਰ ਨੂੰ ਸੰਮਨ ਭੇਜਿਆ ਗਿਆ ਹੈ। ਇਹ ਸੰਮਨ ਖਹਿਰਾ ਵਲੋਂ ਆਪਣੀ ਧੀ ਦੇ ਵਿਆਹ ’ਤੇ ਕੀਤੀ ਖਰੀਦਦਾਰੀ ਸਬੰਧੀ ਭੇਜਿਆ ਗਿਆ ਹੈ।

Leave a Reply

Your email address will not be published.