ਮਸ਼ਹੂਰ ਗਾਇਕ ਤਰਸੇਮ ਸਿੰਘ ਉਰਫ਼ ਸਟੀਰੀਓ ਨੇਸ਼ਨ ਦਾ ਹੋਇਆ ਦੇਹਾਂਤ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ਼ ਸਟੀਰੀਓ ਨੇਸ਼ਨ ਦੀ ਸਿਹਤ ਖਰਾਬ ਹੋਣ ਕਾਰਨ ਦੇਹਾਂਤ ਹੋ ਗਿਆ, ਇਹ ਗਾਇਕ ਗੰਭੀਰ ਬੀਮਾਰੀ ਦੇ ਨਾਲ ਜੂਝ ਰਹੇ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਬੀਮਾਰ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਅਤੇ ਉਨ੍ਹਾਂ ਦੀ ਦੋਸਤ ਨੇ ਵੀ ਜਾਣਕਾਰੀ ਸਾਂਝੀ ਕਰਦੇ ਹੋਏ ਖੁਲਾਸਾ ਕੀਤਾ ਸੀ ਕਿ ਜਿਗਰ ਦੀ ਸਮੱਸਿਆ ਦੇ ਕਾਰਨ ਉਹ ਕੋਮਾ ‘ਚ ਚਲੇ ਗਏ ਸਨ।ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਵੀ ਖਬਰ ਸਾਹਮਣੇ ਆਈ ਸੀ ਕਿ ਇਸ ਦੇ ਨਾਲ ਹੀ ਤਰਸੇਮ ਦੇ ਪਰਿਵਾਰ ਨੇ ਵੀ ਉਸ ਸਿਹਤ ਬਾਰੇ ਅੱਪਡੇਟ ਦਿੱਤੀ ਸੀ। ਪਰ ਹੁਣ ਉਨ੍ਹਾਂ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਅੱਜ ਵੀ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *