‘ਮਾਨ ਸਾਬ੍ਹ, ਦੁਸ਼ਮਣ ਬੂਹੇ ਖੜ੍ਹਾ, ਤੁਹਾਡੀ ਕੀ ਤਿਆਰੀ?’

‘ਮਾਨ ਸਾਬ੍ਹ, ਦੁਸ਼ਮਣ ਬੂਹੇ ਖੜ੍ਹਾ, ਤੁਹਾਡੀ ਕੀ ਤਿਆਰੀ?’

ਚੰਡੀਗੜ੍ਹ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖ ਗਈ ਹੈ।

ਹਰਿਆਣਾ ਦੇ ਇਸ ਮਾਮਲੇ ‘ਚ ਪੰਜਾਬ ਦੇ ਖਿਲਾਫ ਸੁਪਰੀਮ ਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਹੋਣ ਦੀ ਚਰਚਾ ਹੈ। ਇਸ ਨੂੰ ਲੈ ਕੇ ਪੰਜਾਬ ‘ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀ.ਐੱਮ. ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਤੇ ‘ਆਪ’ ਸਰਕਾਰ ਨੂੰ ਕਾਨੂੰਨੀ ਲੜਾਈ ਲਈ ਤਿਆਰੀ ਕਰਨ ਲਈ ਕਿਹਾ ਹੈ।ਵੜਿੰਗ ਨੇ ਸੀ.ਐੱਮ. ਭਗਵੰਤ ਮਾਨ ਨੂੰ ਪੁੱਛਿਆ ਕਿ ਮਾਨ ਸਾਬ੍ਹ, ਦੁਸ਼ਮਣ ਬੂਹੇ ‘ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਨੇ? ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕਰੋ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ ‘ਤੇ ਚੁੱਪ ਧਾਰੀ ਹੋਈ ਹੈ।

 ਇਸ ਤੋਂ ਪਹਿਲਾਂ ਹਰਿਆਣਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਵਿੱਚ ਐੱਸ.ਵਾਈ.ਐੱਲ. ਨਹਿਰ ਤੋਂ ਪਾਣੀ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ। ਹੁਣ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਨੇ ਸੁਪਰੀਮ ਕੋਰਟ ਦੇ 15 ਜਨਵਰੀ 2002 ਅਤੇ 4 ਜੂਨ 2004 ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਜਿਸ ਵਿੱਚ ਐੱਸ.ਵਾਈ.ਐਲ ਨਹਿਰ ਦੇ ਬਾਕੀ ਹਿੱਸੇ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਐਸ.ਵਾਈ.ਐਲ ਨਹਿਰ ‘ਤੇ ਸਾਡਾ ਹੱਕ ਹੈ। ਇਸ ਲਈ ਅਸੀਂ ਸੁਪਰੀਮ ਕੋਰਟ ਵਿੱਚ ਕੰਟੇਪਟ ਪਟੀਸ਼ਨ ਦਾਇਰ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਤਾਂ ਉਨ੍ਹਾਂ ਚੰਡੀਗੜ੍ਹ ਦੀ ਮੰਗ ਕੀਤੀ। ਇਹ ਇਕੱਲਾ ਨਹੀਂ, ਸਗੋਂ ਐਸ.ਵਾਈ.ਐਲ ਦਾ ਮੁੱਦਾ ਵੀ ਇਸ ਨਾਲ ਜੁੜਿਆ ਹੋਇਆ ਹੈ।

Leave a Reply

Your email address will not be published.