ਮਾਮਲਾ PM ਦੀ ਸੁਰੱਖਿਆ ‘ਚ ਕੁਤਾਹੀ ਦਾ

Home » Blog » ਮਾਮਲਾ PM ਦੀ ਸੁਰੱਖਿਆ ‘ਚ ਕੁਤਾਹੀ ਦਾ
ਮਾਮਲਾ PM ਦੀ ਸੁਰੱਖਿਆ ‘ਚ ਕੁਤਾਹੀ ਦਾ

ਗ੍ਰਹਿ ਮੰਤਰਾਲੇ ਨੇ DGP ਨੂੰ ਜਾਰੀ ਕੀਤਾ ਨੋਟਿਸ, ਮੰਗਿਆ ਜਵਾਬ

ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ਦੇ ਮਾਮਲੇ ‘ਚ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਜਵਾਬ ਨਹੀਂ ਦਿੰਦੇ ਤਾਂ ਇਸ ਮਾਮਲੇ ‘ਚ ਤੁਹਾਡੇ ਕੋਲ ਕਹਿਣ ਲਈ ਕੁਝ ਨਹੀਂ ਮੰਨਿਆ ਜਾਵੇਗਾ ਤੇ ਤੁਹਾਡੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ‘ਚ ਕਿਹਾ ਗਿਆ ਹੈ ਕਿ ਵੀਵੀਆਈਪੀਜ਼ ਦੇ ਸੁਰੱਖਿਆ ਕਰਮੀਆਂ ਦੀ ਢੁਕਵੀਂ ਗਿਣਤੀ ‘ਚ ਤਾਇਨਾਤੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਸੁਰੱਖਿਆ ਦੇ ਪੁਖਤਾ ਇੰਤਜ਼ਾਮਾਂ ਦਾ ਵੀ ਧਿਆਨ ਨਹੀਂ ਰੱਖਿਆ ਗਿਆ, ਇਸ ਲਈ ਤੁਹਾਡੇ ਖਿਲਾਫ਼ ਕਾਰਵਾਈ ਕਰਨੀ ਪਈ।

ਗ੍ਰਹਿ ਮੰਤਰਾਲੇ ਨੇ ਆਪਣੇ ਦੋ ਪੰਨਿਆਂ ਦੇ ਪੱਤਰ ‘ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਸੀ ਜਿਸ ਲਈ ਸੂਬਾ ਸਰਕਾਰ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਸਨ। ਇਸ ਸਬੰਧੀ ਸੂਬਾ ਸਰਕਾਰ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਹਵਾਈ ਜਹਾਜ਼ ਰਾਹੀਂ ਬਠਿੰਡਾ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਇੱਥੋਂ ਉਹ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਜਾਣਗੇ ਪਰ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਕਾਰਨ ਬਠਿੰਡਾ ਏਅਰਫੋਰਸ ਸਟੇਸ਼ਨ ‘ਤੇ 20 ਮਿੰਟ ਮੌਸਮ ਸਾਫ਼ ਹੋਣ ਦਾ ਇੰਤਜ਼ਾਰ ਕੀਤਾ ਗਿਆ।

ਪੁਲਿਸ ਦੇ ਡਾਇਰੈਕਟਰ ਜਨਰਲ ਤੋਂ ਹੁਸੈਨੀਵਾਲਾ ਤਕ ਦਾ ਰਸਤਾ ਸਾਫ਼ ਅਤੇ ਸੁਰੱਖਿਅਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਸੜਕੀ ਮਾਰਗ ਰਾਹੀਂ ਰਾਸ਼ਟਰੀ ਸ਼ਹੀਦ ਸਮਾਰਕ ਹੁਸੈਨੀਵਾਲਾ ਦਾ ਦੌਰਾ ਕਰਨਗੇ, ਜੋ ਕਿ ਕਰੀਬ ਦੋ ਘੰਟੇ ਦਾ ਸਫ਼ਰ ਹੈ।ਅੱਗੇ ਕਿਹਾ ਗਿਆ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਰਾਸ਼ਟਰੀ ਸ਼ਹੀਦ ਸਮਾਰਕ ਤੋਂ 30 ਕਿਲੋਮੀਟਰ ਪਹਿਲਾਂ ਪਹੁੰਚਿਆ ਤਾਂ ਪਤਾ ਲੱਗਾ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ, ਜਿਸ ਕਾਰਨ ਕਾਫਲੇ ਨੂੰ ਪ੍ਰਦਰਸ਼ਨਕਾਰੀਆਂ ਵਾਲੀ ਥਾਂ ਤੋਂ 100 ਮੀਟਰ ਪਹਿਲਾਂ ਹੀ ਰੋਕ ਦਿੱਤਾ ਗਿਆ। ਇਹ ਕਿਸੇ ਵੀਵੀਆਈਪੀ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਹੈ ​​ਅਤੇ ਸੁਰੱਖਿਆ ਵਿੱਚ ਕੁਤਾਹੀ ਕਾਰਨ ਕਾਫਲਾ ਬਠਿੰਡਾ ਹਵਾਈ ਅੱਡੇ ’ਤੇ ਵਾਪਸ ਪਰਤਿਆ ।

Leave a Reply

Your email address will not be published.