ਮੁੱਖ ਮੰਤਰੀ ਵਲੋਂ ਆਦਮਪੁਰ ਹਲਕੇ ‘ਚ 158 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

Home » Blog » ਮੁੱਖ ਮੰਤਰੀ ਵਲੋਂ ਆਦਮਪੁਰ ਹਲਕੇ ‘ਚ 158 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਮੁੱਖ ਮੰਤਰੀ ਵਲੋਂ ਆਦਮਪੁਰ ਹਲਕੇ ‘ਚ 158 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਆਦਮਪੁਰ / ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਦਮਪੁਰ ਹਲਕੇ ‘ਚ ਸਾਬਕਾ ਸੰਸਦ ਮੈਂਬਰ ਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ. ਪੀ. ਨਾਲ ਆਦਮਪੁਰ ਹਵਾਈ ਅੱਡੇ ਨੂੰ ਜਾਂਦੀ ਸੜਕ ਨੂੰ ਚਾਰ ਮਾਰਗੀ ਕਰਨ ਸਮੇਤ 158 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਸਥਾਨਕ ਪੈਲੇਸ ਵਿਖੇ ਕਰਵਾਈ ਗਈ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਹਵਾਈ ਅੱਡੇ ਨੂੰ ਜਾਂਦੀ ਸੜਕ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂਅ ‘ਤੇ ਰੱਖਣ ਦਾ ਐਲਾਨ ਕੀਤਾ ਤੇ ਇਹ ਭਰੋਸਾ ਵੀ ਦਿੱਤਾ ਕਿ ਉਹ ਆਦਮਪੁਰ ਹਵਾਈ ਅੱਡੇ ਦਾ ਨਾਂਅ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂਅ ‘ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਣਗੇ ।

ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ਨੂੰ ਜਾਣ ਵਾਲੇ 40[41 ਕਰੋੜ ਰੁਪਏ ਦੀ ਲਾਗਤ ਵਾਲੇ ਚਾਰ ਮਾਰਗੀ ਪ੍ਰਾਜੈਕਟ ਨੂੰ ਇਕ ਸਾਲ ਦੇ ਅੰਦਰ ਪੂਰਾ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਸਾਲ 2009 ‘ਚ ਵਾਪਰੇ ਵਿਆਨਾ ਕਾਂਡ ਦੌਰਾਨ ਦਲਿਤ ਸਮਾਜ ‘ਤੇ ਹੋਏ ਪਰਚੇ ਰੱਦ ਕਰਨ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਇਹ ਸਾਰੇ ਪਰਚੇ ਇਕ ਮਹੀਨੇ ‘ਚ ਵਾਪਸ ਲੈ ਲਏ ਜਾਣਗੇ । ਇਸ ਮੌਕੇ ਉਨ੍ਹਾਂ ਆਦਮਪੁਰ ਹਲਕੇ ਦੇ ਲੋਕਾਂ ਦੀ ਇਲਾਕੇ ‘ਚ ਡਿਗਰੀ ਕਾਲਜ ਖੋਲ੍ਹਣ ਦੀ ਮੰਗ ਨੂੰ ਵੀ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਦੇ ਹੋਏ ਕਿਹਾ ਕਿ ਇਲਾਕੇ ‘ਚ ਜਲਦ ਡਿਗਰੀ ਕਾਲਜ ਖੋਲ੍ਹ ਦਿੱਤਾ ਜਾਵੇਗਾ । ਇਸੇ ਤਰ੍ਹਾਂ ਉਨ੍ਹਾਂ ਨੇ ਮਹਿੰਦਰ ਸਿੰਘ ਕੇ[ ਪੀ[ ਦੀ ਮੰਗ ‘ਤੇ ਆਦਮਪੁਰ ਨੂੰ ਸਬ ਡਵੀਜ਼ਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਨੂੰ ਵੀ ਵੱਡਾ ਕਰਨ ਦਾ ਐਲਾਨ ਕੀਤਾ । ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਇਲਾਕੇ ਦੀਆਂ ਸੜਕਾਂ ਲਈ ਜਿੱਥੇ 9 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ, ਉੱਥੇ 10 ਕਰੋੜ ਰੁਪਏ ਹੋਰ ਵੱਖਰੇ ਤੌਰ ‘ਤੇ ਵੀ ਸ੍ਰੀ ਮਹਿੰਦਰ ਸਿੰਘ ਕੇ[ ਪੀ[ ਨੂੰ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਹ ਰਾਸ਼ੀ ਇਲਾਕੇ ਦੇ ਲੋਕਾਂ ਦੀ ਬਿਹਤਰੀ ਲਈ ਕਿਤੇ ਵੀ ਖਰਚ ਕਰ ਸਕਦੇ ਹਨ । ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕਰਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ । ਇਸ ਤੋਂ ਪਹਿਲਾਂ ਆਦਮਪੁਰ ਹਲਕੇ ‘ਚ ਕ੍ਰਿਕਟ ਸਟੇਡੀਅਮ, ਬੱਸ ਅੱਡੇ ਦੇ ਨਵੀਨੀਕਰਨ, ਸਿਟੀ ਸੈਂਟਰ ਦੇ ਵਿਕਾਸ ਅਤੇ ਜਲ ਸਪਲਾਈ ਤੇ ਸੀਵਰੇਜ ਪ੍ਰਾਜੈਕਟ ਤੋਂ ਇਲਾਵਾ ਪਿੰਡ ਡਮੁੰਡਾ ਵਿਖੇ ਸਾਰਾਗੜ੍ਹੀ ਖੇਡ ਸਟੇਡੀਅਮ ਦਾ ਵੀ ਨੀਂਹ ਪੱਥਰ ਰੱਖਿਆ ।

ਆਦਮਪੁਰ ਹਲਕੇ ਦੇ ਲੋਕਾਂ ਅੱਗੇ ਸੁੱਟਿਆ ‘ਥਾਨ’ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਦਮਪੁਰ ਹਲਕੇ ਲਈ ਆਪਣੀ ਸਰਕਾਰ ਦੇ ਖਜ਼ਾਨੇ ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਮਹਿੰਦਰ ਸਿੰਘ ਕੇ[ ਪੀ[ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਤੇ ਅੱਜ ਉਨ੍ਹਾਂ ਨੇ ਆਦਮਪੁਰ ਹਲਕੇ ਦੇ ਲੋਕਾਂ ਦੇ ਸਾਹਮਣੇ ਥਾਨ ਸੁੱਟ ਦਿੱਤਾ ਜੋ ਮਰਜ਼ੀ ਸਵਾ ਲੈਣ । ਉਨ੍ਹਾਂ ਕਿਹਾ ਕਿ ਬੇਸ਼ੱਕ ਆਦਮਪੁਰ ਹਲਕਾ ਪਿਛਲੇ ਸਮੇਂ ਦੌਰਾਨ ਅਣਗੌਲਿਆ ਰਿਹਾ ਪਰ ਹੁਣ ਅਜਿਹਾ ਨਹੀਂ ਹੋਵੇਗਾ ।

ਕਸ਼ਿਅਪ ਰਾਜਪੂਤ ਭਾਈਚਾਰਾ ਹੋਵੇਗਾ ਮੁੜ ਜਨਰਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਸ਼ਿਅਪ ਰਾਜਪੂਤ ਭਾਈਚਾਰੇ ਦੀ ਮੰਗ ‘ਤੇ ਭਾਈਚਾਰੇ ਨੂੰ ਪਛੜੀਆਂ ਸ਼੍ਰੇਣੀਆਂ ਦੀ ਸੂਚੀ ‘ਚੋਂ ਕੱਢ ਕੇ ਜਨਰਲ ਵਰਗ ‘ਚ ਸ਼ਾਮਿਲ ਕਰਨ ਦਾ ਐਲਾਨ ਕੀਤਾ । ਉਨ੍ਹਾਂ ਕਿਹਾ ਕਿ ਰਾਜਪੂਤ ਭਾਈਚਾਰੇ ਦੇ ਲੋਕਾਂ ਵਲੋਂ ਇਹ ਮੰਗ ਕੀਤੀ ਜਾ ਰਹੀ ਸੀ, ਇਸ ਲਈ ਇਸ ਸੰਬੰਧੀ ਜਲਦ ਹੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ । ਇਸ ਮੌਕੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ[ਪੀ[ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹਲਕੇ ‘ਚ ਸ਼ੁਰੂ ਕੀਤੇ ਗਏ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਹਲਕੇ ‘ਚ ਡਿਗਰੀ ਕਾਲਜ ਖੋਲ੍ਹਣ ਅਤੇ ਆਦਮਪੁਰ ਨੂੰ ਸਬ ਡਵੀਜ਼ਨ ਦਾ ਦਰਜਾ ਦੇਣ ਸਮੇਤ ਕੁੱਝ ਹੋਰ ਮੰਗਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਬਾਅਦ ‘ਚ ਮੁੱਖ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ । ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਕਰਤਾਰਪੁਰ ਹਲਕੇ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਚੰਨੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ।

ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਏ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋਈ । ਮੰਚ ਦਾ ਸੰਚਾਲਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਪਾਲ ਨੇ ਆਪਣੀਆਂ ਕਵਿਤਾਵਾਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ । ਇਸ ਮੌਕੇ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਰਸ਼ਨ ਸਿੰਘ ਕਰਵਲ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ ਤੇ ਹੋਰਨਾਂ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ । ਮੰਚ ‘ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਰਾਜਪੂਤ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਬਲਬੀਰ ਸਿੰਘ ਚੌਹਾਨ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ, ਅਗਰਵਾਲ ਭਲਾਈ ਬੋਰਡ ਦੇ ਵਾਈਸ ਚੇਅਰਮੈਨ ਮਨੋਜ ਅਗਰਵਾਲ, ਸਤਨਾਮ ਸਿੰਘ ਕੋਹਜਾ, ਸ੍ਰੀਮਤੀ ਸੱਤਿਆ ਦੇਵੀ, ਕਮਲਜੀਤ ਕੌਰ ਧਨੋਆ, ਈ[ E[ ਰਾਮਜੀਤ, ਅਮੋਲਕ ਸਿੰਘ ਡੱਲੀ, ਨੰਬਰਦਾਰ ਕਮਲਜੀਤ ਸਿੰਘ ਤੇ ਬਲਕਾਰ ਸਿੰਘ ਡੱਲੀ ਵੀ ਮੌਜੂਦ ਸਨ ।ਜਲੰਧਰ : ਮੰਗਲਵਾਰ 01 ਮੱਘਰ ਸੰਮਤ 553

Leave a Reply

Your email address will not be published.