ਮੂਸੇਵਾਲਾ ਨੂੰ ਪਾਕਿਸਤਾਨ ਦੇ ਸਭ ਤੋਂ ਵੱਡੇ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ

ਮੂਸੇਵਾਲਾ ਨੂੰ ਪਾਕਿਸਤਾਨ ਦੇ ਸਭ ਤੋਂ ਵੱਡੇ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ

ਲਾਹੌਰ : ਪੰਜਾਬੀ ਜ਼ੁਬਾਨ ਨੂੰ ਪ੍ਰਫੁਲਿਤ ਕਰਨ ਲਈ ਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਵੱਲੋਂ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦਿੱਤਾ ਜਾ ਰਿਹਾ ਹੈ। ਹਾਲੇ ਤੱਕ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਪੰਜਾਬੀ ਵਿਰਸਾ ਪਾਕਿਸਤਾਨ ਵੱਲੋਂ ਇਹ ਐਵਾਰਡ ਸਿੱਧੂ ਮੂਸੇਵਾਲਾ ਨੂੰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਉਨ੍ਹਾਂ ਦੇ ਗੀਤ ਅੱਜ ਤੱਕ ਟਰੈਂਡਿੰਗ `ਚ ਚੱਲ ਰਹੇ ਹਨ। ਪੂਰੀ ਦੁਨੀਆਂ ਵਿਚ ਉਨ੍ਹਾਂ ਲਈ ਸ਼ਰਧਾਂਜਲੀਆਂ ਦਾ ਦੌਰ ਜਾਰੀ ਹੈ। ਹੁਣ ਪਾਕਿਸਤਾਨ ਵਿਚ ਮੂਸੇਵਾਲਾ ਦੇ ਮਿਊਜ਼ਿਕ ਇੰਡਸਟਰੀ ਨੂੰ ਯੋਗਦਾਨ ਲਈ ਉਨ੍ਹਾਂ ਨੂੰ ਸਭ ਤੋਂ ਉੱਚ ਸਨਮਾਨ ਦਿੱਤਾ ਜਾ ਰਿਹਾ ਹੈ। ਸਿੱਧੂ ਮੁਸੇਵਾਲੇ ਨੂੰ ਸਭ ਤੋਂ ਵੱਡਾ ਪੁਰਸਕਾਰ ਵਾਰਿਸ ਸ਼ਾਹ ਅੰਤਰਰਾਸ਼ਟਰੀ ਅਵਾਰਡ” ਨਾਲ ਸਨਮਾਨਤ ਕੀਤਾ ਜਾਵੇਗਾ।ਇਸ ਦੀ ਜਾਣਕਾਰੀ ਸਿਰਫ ਪੰਜਾਬੀਅਤ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਇਸ ਇੰਸਟਾਗ੍ਰਾਮ ਅਕਾਊਂਟ ‘ਤੇ ਇਲਿਆਸ ਘੁੰਮਣ ਦੀ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ‘ਚ ਇਲਿਆਸ ਘੁੰਮਣ ਨੇ ਇੱਕ ਪੋਸਟ ਵੀ ਲਿਖੀ ਹੈ ਅਤੇ ਅਖੀਰ ‘ਚ ਲਿਖਿਆ ਹੈ ‘ਸਿੱਧੂ ਮੂਸੇਵਾਲਾ ਤੈਨੂੰ ਪਾਕਿਸਤਾਨ ਭੁੱਲਿਆ ਨਹੀਂ’।

Leave a Reply

Your email address will not be published.