ਨਵੀਂ ਦਿੱਲੀ / ਕੋਵਿਡ ਦੇ ਲਗਾਤਾਰ ਵਧਦੇ ਮਾਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ।
ਹਲਕਿਆਂ ਮੁਤਾਬਿਕ ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਕੋਰਨਾ ਨੂੰ ਕਾਬੂ ‘ਚ ਕਰਨ ਲਈ ਰਾਜਾਂ ਨੂੰ ਹੋਰ ਇਹਤਿਆਤੀ ਕਦਮ ਚੁੱਕਣ ਅਤੇ ਪਾਬੰਦੀਆਂ ਲਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦੇਸ਼ ‘ਚ ਕੋਵਿਡ ਹਾਲਾਤ ਨੂੰ ਲੈ ਕੇ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ, ਜਿਸ ‘ਚ ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਟੀਕਾਕਰਨ ‘ਚ ਹੋਰ ਤੇਜ਼ੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ ਸੀ।