ਮੋਦੀ ਦਾ ਦੌਰਾ ਰੱਦ ਹੋਣ ਕਾਰਨ ਹਜ਼ਾਰਾਂ ਕਰੋੜ ਦੇ ਵਿਕਾਸ ਪ੍ਰਾਜੈਕਟ ਲਟਕੇ

Home » Blog » ਮੋਦੀ ਦਾ ਦੌਰਾ ਰੱਦ ਹੋਣ ਕਾਰਨ ਹਜ਼ਾਰਾਂ ਕਰੋੜ ਦੇ ਵਿਕਾਸ ਪ੍ਰਾਜੈਕਟ ਲਟਕੇ
ਮੋਦੀ ਦਾ ਦੌਰਾ ਰੱਦ ਹੋਣ ਕਾਰਨ ਹਜ਼ਾਰਾਂ ਕਰੋੜ ਦੇ ਵਿਕਾਸ ਪ੍ਰਾਜੈਕਟ ਲਟਕੇ

ਫ਼ਿਰੋਜ਼ਪੁਰ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫ਼ਿਰੋਜ਼ਪੁਰ ਵਿਖੇ ਕੀਤੀ ਜਾਣ ਵਾਲੀ ਰੈਲੀ ਕਿਸਾਨਾਂ ਦੇ ਵਿਰੋਧ ਤੇ ਬਾਰਿਸ਼ ਕਾਰਨ ਰੱਦ ਹੋ ਗਈ ।

ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ‘ਚ ਸ਼ੁਰੂ ਹੋਣ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ ਤੇ ਇਸ ਦੌਰਾਨ ਉਨ੍ਹਾਂ ਵਲੋਂ ਸੂਬੇ ‘ਚ ਭਾਜਪਾ ਦੀ ਚੋਣ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਣਾ ਸੀ । ਰੈਲੀ ਨੂੰ ਲੈ ਕੇ ਪੰਜਾਬ ਭਰ ਦੇ ਭਾਜਪਾ ਆਗੂਆਂ ਤੇ ਵਰਕਰਾਂ ‘ਚ ਭਾਰੀ ਉਤਸ਼ਾਹ ਸੀ ਤੇ ਉਨ੍ਹਾਂ ਵਲੋਂ ਇਸ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰ ਅੱਜ ਉਸ ਸਮੇਂ ਉਨ੍ਹਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਧਰਤੀ ‘ਤੇ ਪਹੁੰਚਣ ਦੇ ਬਾਵਜੂਦ ਰੈਲੀ ‘ਚ ਸ਼ਾਮਿਲ ਨਹੀਂ ਹੋ ਸਕੇ । ਇਹ ਪਹਿਲੀ ਵਾਰ ਹੋਇਆ ਕਿ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਕਿਸਾਨਾਂ ਦੇ ਵਿਰੋਧ ਦੇ ਚੱਲਦਿਆਂ ਅਤੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਆਪਣਾ ਪੰਜਾਬ ਦੌਰਾ ਵਿਚਾਲੇ ਛੱਡਣਾ ਪਿਆ । ਇਸ ਮਾਮਲੇ ‘ਚ ਭਾਜਪਾ ਆਗੂਆਂ ਵਲੋਂ ਸੁਰੱਖਿਆ ਵਿਵਸਥਾ ‘ਤੇ ਉਠਾਏ ਗਏ ਸਵਾਲ ਕਾਫ਼ੀ ਗੰਭੀਰ ਹਨ ਤੇ ਆਉਣ ਵਾਲੇ ਦਿਨਾਂ ‘ਚ ਇਹ ਮਾਮਲਾ ਕਾਫ਼ੀ ਭਖ ਸਕਦਾ ਹੈ ਫ਼ ਦੱਸਣਯੋਗ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਫੇਰੀ ‘ਤੇ ਆਏ ਸਨ ਤੇ ਉਨ੍ਹਾਂ ਵਲੋਂ ਪੰਜਾਬ ਲਈ ਕਈ ਵਿਕਾਸ ਪ੍ਰਾਜੈਕਟ ਤੇ ਆਰਥਿਕ ਪੈਕੇਜ ਐਲਾਨੇ ਜਾਣ ਦੀ ਸੰਭਾਵਨਾ ਸੀ ਪਰ ਉਨ੍ਹਾਂ ਦੀ ਫੇਰੀ ਰੱਦ ਹੋਣ ਕਾਰਨ ਪੰਜਾਬ ਇਨ੍ਹਾਂ ਤੋਂ ਵਾਂਝਾ ਰਹਿ ਗਿਆ ।

ਹਾਲਾਂਕਿ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਵੀ ਰੈਲੀ ‘ਚ ਵੱਡੀ ਰੁਕਾਵਟ ਪਾਈ ਤੇ ਜ਼ਿਆਦਾਤਰ ਲੋਕ ਰੈਲੀ ‘ਚ ਨਹੀਂ ਪਹੁੰਚ ਸਕੇ, ਪਰ ਕਈ ਥਾਵਾਂ ‘ਤੇ ਕਿਸਾਨਾਂ ਵਲੋਂ ਵੀ ਭਾਜਪਾ ਵਰਕਰਾਂ ਨੂੰ ਰੈਲੀ ‘ਚ ਆਉਣ ਤੋਂ ਰੋਕਿਆ ਗਿਆ, ਜਿਸ ਕਾਰਨ ਭਾਜਪਾ ਆਗੂਆਂ ਤੇ ਵਰਕਰਾਂ ‘ਚ ਕਾਫ਼ੀ ਰੋਸ ਤੇ ਗੁੱਸਾ ਪਾਇਆ ਗਿਆ । ਮੀਂਹ ਤੇ ਕਿਸਾਨਾਂ ਦੇ ਵਿਰੋਧ ਕਾਰਨ ਰੈਲੀ ‘ਚ ਵਰਕਰਾਂ ਦੀ ਹਾਜ਼ਰੀ ਕਾਫ਼ੀ ਫਿੱਕੀ ਰਹੀ ਤੇ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਵਲੋਂ ਰਸਤੇ ਤੋਂ ਵਾਪਸ ਮੁੜਨ ਦਾ ਵੱਡਾ ਕਾਰਨ ਰੈਲੀ ‘ਚ ਵਰਕਰਾਂ ਦਾ ਨਾ ਪੁੱਜਣਾ ਵੀ ਸੀ । ਪ੍ਰਬੰਧਕਾਂ ਵਲੋਂ ਰੈਲੀ ‘ਚ ਲੱਖਾਂ ਦੇ ਇਕੱਠ ਦਾ ਦਾਅਵਾ ਕੀਤਾ ਗਿਆ ਸੀ ਪਰ ਰੈਲੀ ‘ਚ ਨਾਂ-ਮਾਤਰ ਵਰਕਰਾਂ ਦੀ ਭੀੜ ਨੇ ਭਾਜਪਾ ਆਗੂਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ, ਜਿਸ ਕਾਰਨ ਭਾਜਪਾ ਆਗੂ ਸਟੇਜ ਤੋਂ ਵੀ ਵਾਰ-ਵਾਰ ਇਹ ਕਹਿੰਦੇ ਸੁਣੇ ਗਏ ਕਿ ਕਾਂਗਰਸ ਸਰਕਾਰ ਵਲੋਂ ਭਾਜਪਾ ਵਰਕਰਾਂ ਦੇ ਰਸਤੇ -ਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਸਟੇਜ ‘ਤੇ ਮੌਜੂਦ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸ਼ਵੇਤ ਮਲਿਕ, ਹੰਸ ਰਾਜ ਹੰਸ, ਰਾਣਾ ਗੁਰਮੀਤ ਸਿੰਘ ਸੋਢੀ, ਫ਼ਤਹਿਜੰਗ ਸਿੰਘ ਬਾਜਵਾ, ਜੀਵਨ ਸ਼ਰਮਾ, ਕੇ.ਡੀ. ਭੰਡਾਰੀ, ਸਰਬਜੀਤ ਸਿੰਘ ਮੱਕੜ, ਅਮਰਜੀਤ ਸਿੰਘ ਅਮਰੀ ਆਦਿ ਵੱਡੀ ਗਿਣਤੀ ‘ਚ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਸਨ ।

ਇਸ ਦੌਰਾਨ ਮਿਲੀਆਂ ਰਿਪੋਰਟਾਂ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਭਰ ‘ਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਸੀ ਤੇ ਉਨ੍ਹਾਂ ਵਲੋਂ ਮੁੱਖ ਮਾਰਗਾਂ ‘ਤੇ ਧਰਨੇ ਦੇ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਗਏ ਫ਼ ਉਨ੍ਹਾਂ ਵਲੋਂ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਫ਼ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਹਾਲਾਂਕਿ ਪੁਲਿਸ ਵਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਕਿਸਾਨ ਆਪਣਾ ਵਿਰੋਧ ਪ੍ਰਗਟਾਉਣ ‘ਚ ਸਫਲ ਰਹੇ ਤੇ ਪ੍ਰਧਾਨ ਮੰਤਰੀ ਨੂੰ ਆਪਣੀ ਰੈਲੀ ਰੱਦ ਕਰਨੀ ਪਈ । ਚੰਨੀ ਸਰਕਾਰ ਅਸਤੀਫ਼ਾ ਦੇਵੇ- ਅਸ਼ਵਨੀ ਸ਼ਰਮਾ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਅਸਫਲ ਰਹੀ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਸਮਰਪਿਤ ਕਰਨੇ ਸਨ ਪਰ ਉਹ ਰਾਜ ਸਰਕਾਰ ਦੀ ਨਾਲਾਇਕੀ ਕਾਰਨ ਨਹੀਂ ਹੋ ਸਕੇ ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਰੈਲੀ ਤੋਂ ਕਾਂਗਰਸ ਸਰਕਾਰ ਏਨਾ ਡਰੀ ਹੋਈ ਸੀ ਕਿ ਉਸ ਦਾ ਜ਼ੋਰ ਰੈਲੀ ਨੂੰ ਫ਼ੇਲ੍ਹ ਕਰਨ ‘ਤੇ ਲੱਗਾ ਹੋਇਆ ਸੀ ਫ਼ ਅਮਨ-ਕਾਨੂੰਨ ਦਾ ਢੰਡੋਰਾ ਪਿੱਟਣ ਵਾਲੀ ਕਾਂਗਰਸ ਸਰਕਾਰ ਅੱਜ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਫ਼ੇਲ੍ਹ ਸਾਬਤ ਹੋਈ ਹੈ ਤੇ ਅਜਿਹੀ ਸਰਕਾਰ ਨੂੰ ਸੱਤਾ ‘ਚ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ ਫ਼ ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਵੱਡਾ ਸੰਤਾਪ ਭੋਗਿਆ ਹੈ ਅਤੇ ਹੁਣ ਵੀ ਉਸ ਨੂੰ ਉਸੇ ਅੱਗ ਵਿਚ ਝੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਮੌਕੇ ਉਨ੍ਹਾਂ ਪੁਲਿਸ ਅਫ਼ਸਰਾਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਉਨ੍ਹਾਂ ਨੂੰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ । ਸ਼ਰਮਾ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਵਰਕਰਾਂ ਨੂੰ ਰੈਲੀ ‘ਚ ਆਉਣ ਤੋਂ ਰੋਕਿਆ ਅਤੇ ਕਈ ਥਾਵਾਂ ‘ਤੇ ਵਰਕਰਾਂ ਉਪਰ ਲਾਠੀਚਾਰਜ ਵੀ ਕੀਤਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅੱਜ ਸ਼ਹੀਦਾਂ ਦੀ ਧਰਤੀ ‘ਤੇ ਮੱਥਾ ਟੇਕਣਾ ਚਾਹੁੰਦੇ ਸਨ ਪਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ‘ਚ ਹੱਥ ਖੜ੍ਹੇ ਕੀਤੇ ਜਾਣ ਕਾਰਨ ਉਹ ਅਜਿਹਾ ਨਹੀਂ ਕਰ ਸਕ ।

Leave a Reply

Your email address will not be published.