ਯੂਕਰੇਨ ‘ਚੋਂ ਭਾਰਤੀਆਂ ਨੂੰ ਪੋਲੈਂਡ ਦੇ ਰਸਤਿਓਂ ਕੱਢਿਆ ਜਾਏਗਾ, ਪੀ.ਐਮ ਮੋਦੀ ਦਾ ਵੱਡਾ ਫ਼ੈਸਲਾ

ਯੂਕਰੇਨ ‘ਚੋਂ ਭਾਰਤੀਆਂ ਨੂੰ ਪੋਲੈਂਡ ਦੇ ਰਸਤਿਓਂ ਕੱਢਿਆ ਜਾਏਗਾ, ਪੀ.ਐਮ ਮੋਦੀ ਦਾ ਵੱਡਾ ਫ਼ੈਸਲਾ

ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਪਿੱਛੋਂ ਏਅਰ ਸਪੇਸ ਬੰਦ ਕਰ ਦਿੱਤਾ ਗਿਆ ਹੈ, ਜਿਸ ਕਰਕੇ ਭਾਰਤੀ ਨਾਗਰਿਕਾਂ ਨੂੰ ਏਅਰ ਲਿਫਟ ਕਰਨ ਜਾ ਰਹੀ ਏਅਰ ਇੰਡੀਆ ਦੀ ਸਪੈਸ਼ਲ ਫਲਾਈਟ ਨੂੰ ਰਾਹ ਤੋਂ ਹੀ ਵਾਪਿਸ ਪਰਤਨਾ ਪਿਆ।

ਹਾਲਾਂਕਿ ਮੋਦੀ ਸਰਕਾਰ ਨੇ ਯੂਕਰੇਨ ਵਿੱਚ ਫ਼ਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੇ ਲਈ ਪਲਾਨ-ਬੀ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੇ ਬਦਲਵੇਂ ਤਰੀਕਿਆਂ ‘ਤੇ ਚਰਚਾ ਕੀਤੀ ਗਈ।

ਵਿਦੇਸ਼ ਸਕੱਤਰ ਹਰਸ਼ ਵੀ. ਸ਼੍ਰਿੰਗਲਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਭਾਰਤੀ ਨਾਗਰਿਕਾਂ ਨੂੰ ਪੋਲੈਂਡ ਦੇ ਰਸਤੇ ਭਾਰਤ ਲਿਆਇਆ ਜਾਵੇਗਾ। ਇਸ ਦੇ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਪੋਲਂਡ, ਰੋਮਾਨੀਆ, ਸਲੋਵਾਕ ਰਿਪਬਲਿਕ ਤੇ ਹੰਗਰੀ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ।

ਸ਼੍ਰਿੰਗਲਾ ਨੇ ਕਿਹਾ ਕਿ ਪੀ.ਐੱਮ. ਮੋਦੀ ਨੇ ਮੀਟਿੰਗ ਵਿੱਚ ਸਾਫ਼ ਕੀਤਾ ਕਿ ਸਾਰੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾਵੇਗੀ। ਇਸ ਦੇ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੀ.ਐੱਮ. ਮੋਦੀ ਤੇ ਰੂਸੀ ਰਾਸ਼ਟਰਪਤੀ ਪੁਤਿਨ ਵਿਚਾਲੇ ਥੋੜ੍ਹੀ ਦੇਰ ਬਾਅਦ ਰਾਤ ਨੂੰ ਹੀ ਗੱਲ ਹੋਣ ਦੀ ਵੀ ਪੁਸ਼ਟੀ ਕੀਤੀ।

ਸ਼੍ਰਿੰਗਲਾ ਨੇ ਦੱਸਿਆ ਕਿ ਭਾਰਤੀ ਲੋਕਾਂ ਨੂੰ ਕੱਢਣ ਲਈ ਇੱਕ ਮਹੀਨੇ ਤੋਂ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਉਥੇ ਮੌਜੂਦ ਸਾਰੇ ਭਾਰਤੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਸੀ ਤਾਂਕਿ ਸਹੀ ਗਿਣਤੀ ਦੀ ਜਾਣਕਾਰੀ ਮੌਜੂਦ ਰਹੇ। ਇਸੇ ਆਧਾਰ ‘ਤੇ ਸਾਨੂੰ 20 ਹਜ਼ਾਰ ਨਾਗਰਿਕਾਂ ਦੀ ਉਥੇ ਮੌਜੂਦਗੀ ਦੀ ਜਾਣਕਾਰੀ ਹੈ।

Leave a Reply

Your email address will not be published.