ਯੂਨੀਵਰਸਿਟੀ ਵੀਡੀਓ ਕਾਂਡ ‘ਚ ਆਇਆ ਮੋੜ

ਮੋਹਾਲੀ : ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਐਮਐਮਐਸ ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਸ ਕੁੜੀ ਨੇ ਵਿਦਿਆਰਥਣਾਂ ਦੀ ਵੀਡੀਓ ਬਣਾਈ ਸੀ ਉਸ ਨੂੰ ਭਾਰਤੀ ਫ਼ੌਜ ਦੇ ਜਵਾਨ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ। ਉਕਤ ਵਿਅਕਤੀ ਵਿਦਿਆਰਥਣ ਨੂੰ ਦੂਜੀਆਂ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਲਈ ਮਜ਼ਬੂਰ ਕਰ ਰਿਹਾ ਸੀ । ਜਾਣਕਾਰੀ ਮੁਤਾਬਕ, ਮੁਲਜ਼ਮ ਵਿਦਿਆਰਥਣ ਦੇ ਪੁਰਾਣੇ ਦੋਸਤ ਨੇ ਉਸਦੀ ਅਸ਼ਲੀਲ ਵੀਡੀਓ ਇਸ ਜਵਾਨ ਨਾਲ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਜਵਾਨ ਉਸ ਵੀਡੀਓ ਨੂੰ ਲੀਕ ਕਰਨ ਦੀ ਧਮਕੀ ਦੇ ਕੇ ਦੂਜੀਆਂ ਵਿਦਿਆਰਥਣਾਂ ਦੀ ਵੀਡੀਓ ਬਣਾਉਣ ਲਈ ਮਜਬੂਰ ਕਰ ਰਿਹਾ ਸੀ। ਇਸ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਜਵਾਨ ਜੰਮੂ ਦਾ ਰਹਿਣ ਵਾਲਾ ਹੈ ਅਤੇ ਇਸਦਾ ਨਾਮ ਸੰਜੀਵ ਕੁਮਾਰ ਦੱਸਿਆ ਗਿਆ ਹੈ। ਫਿਲਹਾਲ ਇਹ ਅਰੁਣਾਚਲ ਪ੍ਰਦੇਸ਼ ਦੇ ਈਟਾ ਨਗਰ ਦੇ ਨੇੜੇ ਪੋਸਟਡ ਹੈ। ਹਾਲਾਂਕਿ ਪੁਲਿਸ ਦੇ ਮੁਤਾਬਕ ਮੁਲਜ਼ਮ ਕੁੜੀ ਹੋਸਟਲ ਦੀਆਂ ਕੁੜੀਆਂ ਦੀ ਕੋਈ ਵੀਡੀਓ ਨਹੀਂ ਬਣਾ ਸਕੀ ਸੀ। ਫੋਨ ਵਿੱਚ ਉਸਦੀਆਂ ਆਪਣੀਆਂ ਹੀ ਵੀਡੀਓਜ਼ ਸਨ। ਫੋਰੈਂਸਿਕ ਮਾਹਿਰਾਂ ਨੇ ਇਹ ਗੱਲ ਫੋਨ ਦੀ ਜਾਂਚ ਕਰਨ ਮਗਰੋਂ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਵਿੱਚ ਹੁਣ ਪੁਲਿਸ ਫੌਜ ਦੇ ਜਵਾਨ ਸੰਜੀਵੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕਰੇਗੀ। ਦੱਸ ਦੇਈਏ ਕਿ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਬੀਤੇ ਦਿਨ ਸਪੈਸ਼ਲ ਇਨਵੈਸਟਿਗੇਸ਼ਨ ਟੀਮ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਸੀ । ਜਿਸ ਵਿੱਚ ਦੱਸਿਆ ਗਿਆ ਸੀ ਕਿ ਗ੍ਰਿਫਤਾਰ ਮੁਲਜ਼ਮ ਵਿਦਿਆਰਥਣ 1 ਹਫਤੇ ਤੋਂ ਹੋਰ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਰਹੀ ਸੀ । ਸਪੈਸ਼ਲ ਇਨਵੈਸਟਿਗੇਸ਼ਨ ਟੀਮ ਨੇ ਮੁਲਜ਼ਮ ਵਿਦਿਆਰਥਣ ਦਾ ਲੈਪਟਾਪ ਵੀ ਬਰਾਮਦ ਕਰ ਕੇ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ।

Leave a Reply

Your email address will not be published.