ਰਾਜ ਸਭਾ ਲਈ ‘ਆਪ’ ਨੇ ਹਰਭਜਨ ਸਮੇਤ ਐਲਾਨੇ 5 ਉਮੀਦਵਾਰ

ਚੰਡੀਗੜ : ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

 ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜਰੀ ਵਿੱਚ ਐਲਾਨੇ ਗਏ ਉਮੀਦਵਾਰਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ, ‘ਆਪ’ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ, ਚੋਣ ਰਣਨੀਤੀਕਾਰ ਸੰਦੀਪ ਪਾਠਕ, ਦੇਸ਼ ਦੀ ਪ੍ਰਸਿੱਧ ਯੂਨੀਵਰਸਿਟੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੇ ਚਾਂਸਲਰ ਅਸ਼ੋਕ ਮਿਤਲ ਅਤੇ ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਪੱਤਰ ਭਰੇ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਅਤੇ ਪਾਰਟੀ ਦੇ 92 ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਵਿਧਾਨ ਸਭਾ ਦੀਆਂ ਸੀਟਾਂ ਦੀ ਗਿਣਤੀ ਅਤੇ ਅੰਕੜਿਆਂ ਅਨੁਸਾਰ ‘ਆਪ’ ਦੇ ਸਾਰੇ ਪੰਜੇ ਉਮੀਦਵਾਰਾਂ ਦਾ ਨਿਰਵਿਰੋਧ ਚੁਣਿਆ ਜਾਣਾ ਨਿਸ਼ਚਿਤ ਹੈ।ਸੰਦੀਪ ਪਾਠਕ, ਪੰਜਾਬ ਵਿਧਾਨ ਚੋਣਾ ਵਿੱਚ ਪਾਰਟੀ ਦੇ ਚਾਣਕਿਆ ਦੀ ਭੂਮਿਕਾ ਵਿੱਚ ਰਹੇ ਹਨ। ਸੰਦੀਪ ਪਾਠਕ ਨੇ ਕੈਂਬ੍ਰਿਜ ਯੂਨੀਵਰਸਿਟੀ, ਇੰਗਲੈਂਡ ਤੋਂ ਪੀ.ਐਚ.ਡੀ ਕੀਤੀ ਹੈ ਅਤੇ ਉਹ ਆਈ.ਆਈ.ਟੀ ਦਿੱਲੀ ‘ਚ ਐਸੋਸੀਏਟ ਪ੍ਰੋਫ਼ੈਸਰ ਰਹੇ ਹਨ। ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪਾਠਕ ਪਾਰਟੀ ‘ਚ ਸ਼ਾਮਲ ਹੋਏ ਅਤੇ ਉਹ ਕਈ ਸਾਲਾਂ ਤੋਂ ਪਰਦੇ ਦੇ ਪਿੱਛੇ ਰਹਿ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਾਠਕ ਨੇ ਹੀ ਪੂਰੇ ਪੰਜਾਬ ਵਿੱਚ ਪਾਰਟੀ ਦਾ ਮਜ਼ਬੂਤ ਸੰਗਠਨ ਤਿਆਰ ਕੀਤਾ ਅਤੇ 2022 ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੀ ਰਣਨੀਤੀ ਤਿਆਰ ਕੀਤੀ। ਵਿਗਿਆਨਿਕ ਤਰੀਕੇ ਨਾਲ ਸਹੀ ਅਤੇ ਸਟੀਕ ਚੋਣ ਸਰਵੇਖਣ ਕਰਕੇ ਅਤੇ ਚੰਗੇ ਉਮੀਦ ਵਾਰਾਂ ਦੀ ਚੋਣ ਕਰਕੇ ਪਾਠਕ ਨੇ ਪਰਦੇ ਦੇ ਪਿੱਛੇ ਰਹਿ ਕੇ ਪੰਜਾਬ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਦੀ ਪਟਕਥਾ ਤਿਆਰ ਕੀਤੀ।ਮਸ਼ਹੂਰ ਕ੍ਰਿਕਟਰ ਅਤੇ ਭਾਰਤ ਦੇ ਸਭ ਤੋਂ ਸਫ਼ਲ ਆਫ਼ ਸਪਿਨ ਗੇਂਦਬਾਜ਼ ਹਰਭਜਨ ਸਿੰਘ ਭੱਜੀ ਨੇ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਕੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਭਰਿਆ। ਹਰਭਜਨ ਸਿੰਘ 1998 ਤੋਂ 2016 ਤੱਕ ਭਾਰਤੀ ਕ੍ਰਿਕਟ ਟੀਮ ਲਈ ਖੇਡੇ ਅਤੇ ਆਪਣੀ ਅਦਭੁਤ ਗੇਂਦਬਾਜੀ ਨਾਲ ਦੇਸ਼ ਦੇ ਲੋਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ। ਸਿੰਘ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਸਨ ਅਤੇ ਉਹ ਕਿੰਗਜ਼ ਇਲੈਵਨ ਪੰਜਾਬ ਦੇ ਵੀ ਕਪਤਾਨ ਰਹੇ ਸਨ। ਆਪਣੀ ਅਦਭੁਤ ਖੇਡ ਲਈ ਹਰਭਜਨ ਸਿੰਘ ਨੂੰ ਦੇਸ਼ ਦੇ ਪ੍ਰਸਿੱਧ ਖੇਲ ਰਤਨ ਸਨਮਾਨ ਅਰਜੁਨ ਅਵਾਰਡ ਅਤੇ ਪਦਮ ਸ੍ਰੀ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਅਸ਼ੋਕ ਮਿਤਲ ਨੂੰ ਵੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਆਪਣਾ ਉਮੀਦਵਾਰ ਬਣਾਇਆ ਹੈ। ਮਿਤਲ ਉਚ ਸਿੱਖਿਆ ਦੇ ਖੇਤਰ ‘ਚ ਆਪਣੇ ਪ੍ਰਸੰਸਾਯੋਗ ਕੰਮਾਂ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ। ਆਮ ਪਰਿਵਾਰ ‘ਚ ਜੰਮੇਂ ਅਸ਼ੋਕ ਮਿਤਲ ਨੇ ਆਪਣੀ ਮਿਹਨਤ ਅਤੇ ਯੋਗਤਾ ਦੇ ਦਮ ‘ਤੇ ਸਫ਼ਲਤਾ ਹਾਸਲ ਕੀਤੀ ਅਤੇ ਵੱਡਾ ਮੁਕਾਮ ਹਾਸਲ ਕੀਤਾ। ਪੰਜਾਬ ਦੇ ਸਿੱਖਿਆ ਖੇਤਰ ‘ਚ ਯੋਗਦਾਨ ਪਾਉਣ ਲਈ ਉਨ੍ਹਾਂ ਜਲੰਧਰ ‘ਚ ਦੇਸ਼ ਦੀ ਪ੍ਰਸਿੱਧ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੀ ਸਥਾਪਨਾ ਕੀਤੀ। ਐਲ.ਪੀ.ਯੂ ਭਾਰਤ ਦੀਆਂ ਸਭ ਤੋਂ ਪ੍ਰਸਿੱਧ ਵੱਡੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਅਤੇ ਇੱਥੇ 50 ਤੋਂ ਜ਼ਿਆਦਾ ਮੁਲਕਾਂ ਦੇ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ।ਲੁਧਿਆਣਾ ਦੇ ਵੱਡੇ ਉਦਯੋਗਪਤੀਆਂ ਵਿਚੋਂ ਇੱਕ ਸੰਜੀਵ ਅਰੋੜਾ ਵੀ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਜਾਣਗੇ। ਸੰਜੀਵ ਅਰੋੜਾ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਚਲਾਉਂਦੇ ਹਨ। ਆਪਣੇ ਮਾਤਾ

Leave a Reply

Your email address will not be published. Required fields are marked *