ਲਖਨਊ, 24 ਜਨਵਰੀ
ਇਥੋਂ ਦੇ ਹਜ਼ਰਤਗੰਜ ਵਿੱਚ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿਣ ਕਾਰਨ ਕਈ ਜਣੇ ਮਲਬੇ ਹੇਠ ਦਬੇ ਹੋਏ ਹਨ। ਇਸੇ ਦੌਰਾਨ ਐੱਨਡੀਆਰਐੱਫ ਤੇ ਐੱਸਡੀਆਰਐੱਫ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਯੂਪੀ ਦੇ ਡਿਪਟੀ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਨੇ ਦੱਸਿਆ ਕਿ ਪੁਲੀਸ ਤੇ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਜ਼ਖਮੀਆਂ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। -ਪੀਟੀਆਈ