ਲੁਧਿਆਣਾ : ਮਾਲ ਦੀ ਪਾਰਕਿੰਗ ‘ਚੋਂ ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ

ਲੁਧਿਆਣਾ : ਮਾਲ ਦੀ ਪਾਰਕਿੰਗ ‘ਚੋਂ ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ

ਲੁਧਿਆਣਾ : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਵਾਰਦਾਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ।

ਇਸੇ ਵਿਚਾਲੇ ਲੁਧਿਆਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਲੁਧਿਆਣਾ ਦੇ ਪੈਵੇਲੀਅਨ ਮਾਲ ਤੋਂ ਫ਼ਿਰੋਜ਼ਪੁਰ ਦੀ ਸੀ.ਆਈ.ਏ ਦੀ ਟੀਮ ਨੇ 5 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮ ਫਿਰੋਜ਼ਪੁਰ ਦੇ ਇੱਕ ਖੌਫਨਾਕ ਸ਼ਿਸ਼ੂ ਗਿਰੋਹ ਨਾਲ ਸਬੰਧਤ ਹਨ। ਜਿਨ੍ਹਾਂ ਨੂੰ ਫਿਰੋਜ਼ਪੁਰ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਕਾਬੂ ਕਰ ਲਿਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਗਿਰੋਹ ਪਿਛਲੇ ਲੰਮੇ ਸਮੇਂ ਤੋਂ ਫਿਰੋਜ਼ਪੁਰ ਵਿੱਚ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਰਗਰਮ ਹੈ ਅਤੇ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ । ਕੁਝ ਦਿਨ ਪਹਿਲਾਂ ਇਨ੍ਹਾਂ ਵੱਲੋਂ ਫਿਰੋਜ਼ਪੁਰ ਵਿੱਚ ਗੋਲੀਬਾਰੀ ਕੀਤੀ ਗਈ ਸੀ। ਇਸ ਸਬੰਧੀ ਜਦੋਂ ਪੁਲਿਸ ਇਨ੍ਹਾਂ ਦੀ ਫਿਰੋਜ਼ਪੁਰ ਵਿੱਚ ਮੌਜੂਦਗੀ ਦੀ ਸੂਚਨਾ ਮਿਲੀ ਤਾਂ ਇਨ੍ਹਾਂ ਨੂੰ ਕਾਬੂ ਕਰਨ ਲਈ ਇੱਕ ਮੁਹਿੰਮ ਚਲਾਈ ਗਈ। ਇਨ੍ਹਾਂ ਦਾ ਪਿੱਛਾ ਕਰਦਿਆਂ ਹੀ ਫਿਰੋਜ਼ਪੁਰ ਪੁਲਿਸ ਵੱਲੋਂ ਇਨ੍ਹਾਂ ਗੈਂਗਸਟਰਾਂ ਨੂੰ ਲੁਧਿਆਣਾ ਦੇ ਪੈਵੇਲੀਅਨ ਮਾਲ ਦੀ ਪਾਰਕਿੰਗ ਤੋਂ ਕਾਬੂ ਕਰ ਲਿਆ ਗਿਆ।

ਉਸ ਦੌਰਾਨ ਫ਼ਿਰੋਜ਼ਪੁਰ ਪੁਲਿਸ ਵੱਲੋਂ ਇੱਕ ਸਕਾਰਪੀਓ ਕਾਰ ਵੀ ਮਾਲ ਦੀ ਪਾਰਕਿੰਗ ਤੋਂ ਜ਼ਬਤ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਪਿਛਲੇ 6-7 ਸਾਲਾਂ ਤੋਂ ਇਨ੍ਹਾਂ ਗੈਂਗਸਟਰਾਂ ਦੀ ਤਲਾਸ਼ ਕੀਤੀ ਜਾ ਰਹੀ ਸੀ ਤੇ ਇਨ੍ਹਾਂ ਖ਼ਿਲਾਫ਼ ਕਈ ਕਤਲ ਕੇਸ ਵੀ ਚੱਲ ਰਹੇ ਹਨ ।ਇਸ ਸਬੰਧੀ ਫਿਰੋਜ਼ਪੁਰ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗੋਲੀਬਾਰੀ ਵਾਲੀ ਰਾਯਤ ਤੋਂ ਹੀ ਇਨ੍ਹਾਂ ਗੈਂਗਸਟਰਾਂ ਦੀ ਛਾਲ ਕੀਤੀ ਜਾ ਰਹੀ ਸੀ। ਉਹ ਵਾਰ-ਵਾਰ ਟਿਕਾਣਾ ਬਦਲਦੇ ਰਹਿੰਦੇ ਸਨ। ਜਦੋਂ ਉਨ੍ਹਾਂ ਦੀ ਲੋਕੇਸ਼ਨ ਪੈਵੇਲੀਅਨ ਮਾਲ ਕੋਲ ਟਰੇਸ ਕੀਤੀ ਗਈ ਤਾਂ ਪੁਲਿਸ ਦੀ ਟੀਮ ਉੱਥੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ । ਐਸਐਸਪੀ ਨੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ ਤੇ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published.