ਲੋਕ ਆਪਣੇ ਹੱਥਾਂ ਨਾਲ ਲਿਖਣਗੇ ਪੰਜਾਬ ਦੀ ਕਿਸਮਤ : ਭਗਵੰਤ ਮਾਨ

Home » Blog » ਲੋਕ ਆਪਣੇ ਹੱਥਾਂ ਨਾਲ ਲਿਖਣਗੇ ਪੰਜਾਬ ਦੀ ਕਿਸਮਤ : ਭਗਵੰਤ ਮਾਨ
ਲੋਕ ਆਪਣੇ ਹੱਥਾਂ ਨਾਲ ਲਿਖਣਗੇ ਪੰਜਾਬ ਦੀ ਕਿਸਮਤ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਐਲਾਨਣ ਦਾ ਸਵਾਗਤ ਕੀਤਾ ਹੈ।

ਮਾਨ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਸ਼ਾਂਤਮਈ ਪੰਜਾਬ ਬਣਾਉਣ ਲਈ 14 ਫਰਵਰੀ ਨੂੰ ਨਵੀਂ ਇਬਾਰਤ ਆਪਣੇ ਹੱਥਾਂ ਨਾਲ ਲਿਖਣ ਦੀ ਅਪੀਲ ਵੀ ਕੀਤੀ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਘਰਾਂ ਤੋਂ ਵੱਡੀ ਗਿਣਤੀ ’ਚ ਬਾਹਰ ਨਿਕਲਣ ਅਤੇ ਆਪਣੇ ਹੱਥਾਂ ਨਾਲ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਪੰਜਾਬ ਦੀ ਨਵੀਂ ਕਿਸਮਤ ਲਿਖਣ। ਸੂਬੇ ਦੇ ਵੋਟਰ ਆਪਣੀਆਂ ਵੋਟਾਂ ਪਾ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬਵਾਸੀਆਂ ਨੂੰ ਲੁੱਟਣ ਅਤੇ ਕੁੱਟਣ ਵਾਲਿਆਂ ਨੂੰ ਪੰਜਾਬ ਦੀ ਸੱਤਾ ਤੋਂ ਦੂਰ ਕਰਨ, ਤਾਂ ਜੋ ਕਰਜ਼ੇ, ਡਰੱਗ, ਮਾਫੀਆ ਅਤੇ ਭ੍ਰਿਸ਼ਟਾਚਾਰ ਵਿੱਚ ਡੁਬੇ ਪੰਜਾਬ ਨੂੰ ਮੁੜ ਸੋਹਣਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ।

Leave a Reply

Your email address will not be published.