ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ‘ਸਿੰਗਲ ਵਿੰਡੋ’ ਸਥਾਪਤ ਕੀਤੀ ਜਾਵੇਗੀ

Home » Blog » ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ‘ਸਿੰਗਲ ਵਿੰਡੋ’ ਸਥਾਪਤ ਕੀਤੀ ਜਾਵੇਗੀ
ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ‘ਸਿੰਗਲ ਵਿੰਡੋ’ ਸਥਾਪਤ ਕੀਤੀ ਜਾਵੇਗੀ

ਅੰਮ੍ਰਿਤਸਰ / ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਵਪਾਰ ਨੂੰ ਪ੍ਰਫੂਲਿਤ ਕਰਨ ਲਈ ਸਰਕਾਰ ਨੂੰ ਪਾਕਿਸਤਾਨ ਨਾਲ ਮੁੜ ਵਪਾਰ ਖੋਲ੍ਹਣ ਲਈ ਵਿਚਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਪੱਤਰ ਲਿਖਣਗੇ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਵੀ ਕਰਨਗੇ। ਮੁੱਖ ਮੰਤਰੀ ਅੱਜ ਇਥੇ ਪੀ[ ਐਚ[ ਡੀ[ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ 15ਵੇਂ ਪਾਈਟੈਕਸ ਮੇਲੇ ‘ਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਰਾਜਨੀਤਕ ਸ਼ਖ਼ਸੀਅਤਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਪਾਈਟੈਕਸ ਮੇਲੇ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਰਾਹਤ ਦਿੰਦਿਆਂ ਦੋ ਮਹੀਨਿਆਂ ਦੇ ਕਾਰਜਕਾਲ ਦੌਰਾਨ ਵੈਟ ਦੇ ਬਕਾਇਆ 40 ਹਜ਼ਾਰ ਕੇਸਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਪੁਰਾਣੇ ਉਦਯੋਗਾਂ ਦੇ ਵਿਸਥਾਰ ਲਈ ਸੀ. ਐਲ. ਯੂ. ਦੀ ਸ਼ਰਤ ਵੀ ਖ਼ਤਮ ਕਰ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਰੱਖੀ ਕਨਵੈਨਸ਼ਨ ਸੈਂਟਰ ਬਣਾਉਣ ਦੀ ਅਹਿਮ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਅਗਲੇ ਹਫ਼ਤੇ ਅੰਮ੍ਰਿਤਸਰ ਵਿਚ 10 ਏਕੜ ਵਿਚ ਬਣਨ ਵਾਲੇ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਉਨ੍ਹਾਂ ਪਾਈਟੈਕਸ ਮੇਲੇ ਲਈ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਸਮੁੱਚੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਸਰਹੱਦ ਪਾਰ ਵਪਾਰ ਨੂੰ ਵਧਾਉਣ ਦੀ ਲੋੜ ਹੈ। ਇਹ ਪੰਜਾਬ ਦੇ ਵਿਕਾਸ ਦਾ ਗੇਟਵੇ ਹੈ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿੰਨਾ ਅੰਮ੍ਰਿਤਸਰ ਪ੍ਰਫੂੱਲਿਤ ਹੋਵੇਗਾ, ਪੰਜਾਬ ਓਨਾ ਹੀ ਮਜ਼ਬੂਤ ਹੋਵੇਗਾ। ਇਸ ਤੋਂ ਪਹਿਲਾਂ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਕੋ-ਚੇਅਰ ਕਰਨ ਗਿਲਹੋਤਰਾ ਨੇ ਮੁੱਖ ਮੰਤਰੀ ਦਾ ਇੱਥੇ ਪਹੁੰਚਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ-ਲਾਹੌਰ ਸੜਕ ਦੇ ਖੁੱਲ੍ਹਣ ਨਾਲ ਪੰਜਾਬ ‘ਚ ਉਦਯੋਗਾਂ ਨੂੰ ਹੁਲਾਰਾ ਮਿਲੇਗਾ। ਇਸ ਦੌਰਾਨ ਸਮੁੱਚੀ ਟੀਮ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ: ਰਾਜ ਕੁਮਾਰ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ[ ਸੀ[ ਸੰਤੋਖ ਸਿੰਘ ਭਲਾਈਪੁਰ (ਸਾਰੇ ਵਿਧਾਇਕ), ਮਮਤਾ ਦੱਤਾ ਚੇਅਰਮੈਨ ਖਾਦੀ ਬੋਰਡ, ਪੀ[ ਐਚ[ ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਜਨਰਲ ਸਕੱਤਰ ਨਵੀਨ ਸੇਠ, ਜੈਦੀਪ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published.