ਵਾਹਨ ਚਾਲਕ ਨੇ ਮੁਸਲਿਮ ਪਰਿਵਾਰ ਨੂੰ ਕੁਚਲਿਆ, 4 ਦੀ ਮੌਤ,

Home » Blog » ਵਾਹਨ ਚਾਲਕ ਨੇ ਮੁਸਲਿਮ ਪਰਿਵਾਰ ਨੂੰ ਕੁਚਲਿਆ, 4 ਦੀ ਮੌਤ,
ਵਾਹਨ ਚਾਲਕ ਨੇ ਮੁਸਲਿਮ ਪਰਿਵਾਰ ਨੂੰ ਕੁਚਲਿਆ, 4 ਦੀ ਮੌਤ,

ਟੋਰਾਂਟੋ / ਕੈਨੇਡਾ ਵਿਚ ਪੈਦਲ ਜਾ ਰਹੇ ਮੁਸਲਿਮ ਪਰਿਵਾਰ ਦੇ 5 ਲੋਕਾਂ ਨੂੰ ਇਕ ਵਿਅਕਤੀ ਨੇ ਆਪਣੇ ਵਾਹਨ ਨਾਲ ਟੱਕਰ ਮਾਰ ਦਿੱਤੀ।

ਘਟਨਾ ਵਿਚ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਕੈਨੇਡਾ ਦੀ ਪੁਲਸ ਨੇ ਸੋਮਵਾਰ ਨੂੰ ਇਸ ਬਾਰੇ ਵਿਚ ਦੱਸਿਆ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਮਲੇ ਦੀ ਨਿੰਦਾ ਕੀਤੀ ਹੈ। ਦੋਸ਼ ਹੈ ਕਿ ਵਾਹਨ ਚਾਲਕ ਨੇ ਪਰਿਵਾਰ ਨੂੰ ਮੁਸਲਿਮ ਹੋਣ ਕਾਰਨ ਨਿਸ਼ਾਨਾ ਬਣਾਇਆ। ਘਟਨਾ ਐਤਵਾਰ ਸ਼ਾਮ ਨੂੰ ਵਾਪਰੀ ਸੀ। ਓਂਟਾਰੀਓ ਵਿਚ ਪੁਲਸ ਨੇ ਦੱਸਿਆ ਕਿ ਪੀੜਤਾਂ ਵਿਚ 74 ਸਾਲਾ ਮਹਿਲਾ, 46 ਸਾਲਾ ਪੁਰਸ਼, 44 ਸਾਲ ਮਹਿਲਾ ਅਤੇ 15 ਸਾਲਾ ਕੁੜੀ ਸ਼ਾਮਲ ਹੈ। 9 ਸਾਲ ਦਾ ਬੱਚਾ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਹੈ। ਪਰਿਵਾਰ ਨੇ ਨਾਮ ਜ਼ਾਹਰ ਨਾ ਕਰਨ ਦੀ ਬੇਨਤੀ ਕੀਤੀ ਹੈ। ਇਸ ਸਬੰਧ ਵਿਚ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ’ਤੇ 4 ਲੋਕਾਂ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਸ਼ੱਕੀ ਨਾਥਾਨੀਲ ਵੇਲਟਮੈਨ (20) ਓਂਟਾਰੀਓ ਵਿਚ ਲੰਡਨ ਦਾ ਰਹਿਣ ਵਾਲਾ ਹੈ ਅਤੇ ਉਹ ਪੀੜਤਾਂ ਨੂੰ ਨਹੀਂ ਜਾਣਦਾ ਸੀ। ਪੁਲਸ ਨੇ ਦੱਸਿਆ ਕਿ ਵਾਹਨ ਨੇ ਇਕ ਮੋੜ ’ਤੇ ਪੀੜਤਾਂ ਨੂੰ ਕੁਚਲ ਦਿੱਤਾ। ਪੁਲਸ ਨੇ ਦੱਸਿਆ ਕਿ ਸ਼ੱਕੀ ਨੂੰ ਨੇੜੇ ਦੇ ਇਕ ਮਾਲ ਦੇ ਪਾਰਕਿੰਗ ਖੇਤਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਲੰਡਨ ਪੁਲਸ ਦੇ ਪ੍ਰਮੁੱਖ ਸਟੀਫਨ ਵਿਲੀਅਮਸ ਨੇ ਕਿਹਾ, ‘ਸਾਡਾ ਮੰਨਣਾ ਹੈ ਕਿ ਪੀੜਤਾਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ, ਕਿਉਂਕਿ ਉਹ ਮੁਸਲਮਾਨ ਹਨ। ਕਿਸੇ ਵੀ ਭਾਈਚਾਰੇ ਨੂੰ ਨਫ਼ਰਤ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਜਾਏ ਤਾਂ ਭਾਈਚਾਰੇ ਵਿਸ਼ੇਸ਼ ਕਰਕੇ ਮੁਸਲਮਾਨਾਂ ਵਿਚ ਡਰ ਅਤੇ ਘਬਰਾਹਟ ਪੈਦਾ ਹੋ ਸਕਦੀ ਹੈ।’

Leave a Reply

Your email address will not be published.