ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

Home » Blog » ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਨਾਭਾ / ਸਥਾਨਕ ਭਵਾਨੀਗੜ੍ਹ ਰੋਡ ‘ਤੇ ਬੀਤੀ ਰਾਤ ਵਿਆਹ ਸਮਾਗਮ ਤੋਂ ਪਰਤ ਰਹੇ ਇਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ ਤੇ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਜ਼ਖਮੀ ਹੋ ਗਏ ।

ਮ੍ਤਿਕਾਂ ‘ਚ ਪਿਉ-ਪੁੱਤਰ ਤੇ ਇਕ ਔਰਤ ਸ਼ਾਮਲ ਹੈ । ਜਾਣਕਾਰੀ ਮੁਤਾਬਿਕ ਮ੍ਤਿਕਾਂ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਕਿਹਾ ਕਿ ਇਹ ਵਿਆਹ ਸਮਾਗਮ ਤੋਂ ਘਰ ਵਾਪਸ ਜਾ ਰਹੇ ਸਨ ਅਤੇ ਇਨ੍ਹਾਂ ਨੇ ਪਿੰਡ ਮੂੰਡਖੇੜਾ ਪਟਿਆਲੇ ਵਾਲੇ ਪਾਸੇ ਜਾਣਾ ਸੀ ਅਤੇ ਉਨ੍ਹਾਂ ਦੀ ਕਾਰ ਨੂੰ ਕਿਸੇ ਅਣਪਛਾਤੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ । ਕਾਰ ‘ਚ ਕੁੱਲ 11 ਲੋਕ ਸਵਾਰ ਸਨ । ਇਨ੍ਹਾਂ ‘ਚੋਂ ਪਿਉ-ਪੁੱਤਰ ਸੋਮਾ ਸਿੰਘ (30) ਤੇ ਗੁਰਲਾਲ ਸਿੰਘ (7) ਦੀ ਮੌਕੇ ‘ਤੇ ਮੌਤ ਹੋ ਗਈ । ਬਾਕੀ ਜ਼ਖਮੀ 9 ਲੋਕਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਔਰਤ ਨੇ ਵੀ ਦਮ ਤੋੜ ਦਿੱਤਾ । ਸਰਕਾਰੀ ਹਸਪਤਾਲ ਦੀ ਡਾ[ ਮਹਿਕ ਨੇ ਦੱਸਿਆ ਕਿ ਦੋ ਜਣਿਆਂ ਦੀ ਮੌਤ ਹੋਈ ਹੈ ਅਤੇ ਬਾਕੀਆਂ ਨੂੰ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਹੈ । ਐਂਬੂਲੈਂਸ ਦੇ ਡਰਾਈਵਰ ਗੁਰਜੰਟ ਸਿੰਘ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ ਤੇ ਗੱਡੀ ‘ਚੋਂ ਮੁਸ਼ਕਲ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ । ਪੁਲਿਸ ਅਧਿਕਾਰੀ ਹਰਜਿੰਦਰ ਲਾਲ ਦਾ ਕਹਿਣਾ ਹੈ ਕਿ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ ।

Leave a Reply

Your email address will not be published.