ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ…

ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ ।

ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ । ਮਿਲੀ ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਖਿਲਾਫ਼ ਇਹ ਕਾਰਵਾਈ ਹੋਈ ਹੈ। ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ,” ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਨੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਦੇ ਤੌਰ ‘ਤੇ ਲੋਕਾਂ ਦਾ ਉੰਨਾ ਪਿਆਰ ਨਹੀਂ ਮਿਲਿਆ । ਜਿਸ ਕਾਰਨ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ।

Leave a Reply

Your email address will not be published.