ਵਿਧਾਨ ਸਭਾ ਚੋਣਾਂ ‘ਚ ਸਿੱਧੂ ਮੂਸੇਵਾਲਾ ਦੀ ਕਰਾਰੀ ਹਾਰ

ਮਾਨਸਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ।

ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਇਤਿਹਾਸ ਦਾ ਵੱਡਾ ਝਟਕਾ ਲੱਗਿਆ ਹੈ। ਹਲਕਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ 1 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ 36700 ਵੋਟਾਂ ਪਈਆਂ।  ਦੱਸ ਦੇਈਏ ਕਿ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਦਰਅਸਲ, ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਦੋ ਪੋਸਟਾਂ ਸਾਂਝੀਆਂ ਕੀਤੀਆਂ ਗਈਆਂ ਹਨ। ਪਹਿਲੀ ਪੋਸਟ ਵਿੱਚ ਸਿੱਧੂ ਮੂਸੇਵਾਲਾ ‘ਵਾਹਿਗੁਰੂ ਤੇਰਾ ਸ਼ੁਕਰ’ ਲਿਖ ਕੇ ਪੋਸਟ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਸਿੱਧੂ ਨੇ ਦੂਜੀ ਸਟੋਰੀ ਸਾਂਝੀ ਕੀਤੀ ਹੈ,ਜਿਸ ਵਿੱਚ ਉਨ੍ਹਾਂ ਨੇ ਮਾਨਸਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਮਾਨਸੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਲਿਖਿਆ ‘ਧੰਨਵਾਦ ਮਾਨਸਾ ਵਾਲਿਓ, ਤੁਹਾਡੇ ਪਿਆਰ, ਸਤਿਕਾਰ ਤੇ ਸਾਥ ਲਈ। ਅੱਜ ਤੱਕ ਮੈਂ ਆਪਣੇ ਇਲਾਕੇ ਨੂੰ ਜਿਤਾਉਣ ਲਈ ਹੀ ਮਿਹਨਤ ਕੀਤੀ। ਵਾਹਿਗੁਰੂ ਨੇ ਹਿੰਮਤ ਬਖ਼ਸ਼ੀ ਤੇ ਅੱਗੇ ਵੀ ਕਰਦਾ ਰਹੂ। ਉਮੀਦ ਕਰਦਾ ਤੁਹਾਡੇ ਅਗਲੇ ਐਮ.ਐਲ.ਏ ਤੁਹਾਡੀ ਬਿਹਤਰੀ ਲਈ ਚੰਗੇ ਕੰਮ ਕਰੂ। ਜਿੱਤ ਮੁਬਾਰਕ।’

Leave a Reply

Your email address will not be published. Required fields are marked *