ਵਿਰੋਧੀ ਆਗੂਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਪਾਰਟੀ ਦੇ ਸੰਸਦ ਮੈਂਬਰ

Home » Blog » ਵਿਰੋਧੀ ਆਗੂਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਪਾਰਟੀ ਦੇ ਸੰਸਦ ਮੈਂਬਰ
ਵਿਰੋਧੀ ਆਗੂਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਪਾਰਟੀ ਦੇ ਸੰਸਦ ਮੈਂਬਰ

ਨਵੀਂ ਦਿੱਲੀ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਆਪਣੇ ਹਲਕੇ ਦੇ ਹਰੇਕ ਪਿੰਡ ‘ਚ ਪ੍ਰੋਗਰਾਮ ਕਰ ਕੇ ਮਨਾਉਣ |

ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਜਾਣਕਾਰੀ ਦਿੱਤੀ | ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਇਹ ਵੀ ਪ੍ਰਚਾਰਨ ਲਈ ਕਿਹਾ ਕਿ ਸਰਕਾਰ ਚਰਚਾ ਲਈ ਤਿਆਰ ਹੈ ਪਰ ਵਿਰੋਧੀ ਧਿਰ ਇਸ ਤੋਂ ਭੱਜ ਰਹੀ ਹੈ | ਮੇਘਵਾਲ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਭਾਜਪਾ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਸਿਰਫ਼ ਸਰਕਾਰੀ ਪ੍ਰੋਗਰਾਮ ਹੀ ਨਹੀਂ ਬਣ ਕੇ ਰਹਿ ਜਾਣੇ ਚਾਹੀਦੇ ਸਗੋਂ ਲੋਕਾਂ ਦੀ ਹਿੱਸੇਦਾਰੀ ਨਾਲ ਇਹ ਜਨ ਅੰਦੋਲਨ ਹੋਣਾ ਚਾਹੀਦਾ ਹੈ | ਮੋਦੀ ਨੇ ਸੰਸਦ ਮੈਂਬਰਾਂ ਨੂੰ ਹਰੇਕ ਵਿਧਾਨ ਸਭਾ ਹਲਕੇ ‘ਚ ਪਾਰਟੀ ਦੇ ਦੋ ਮੈਂਬਰਾਂ ਦੀ ਟੀਮ ਬਣਾਉਣ ਲਈ ਕਿਹਾ |

ਟੀਮ ਮੈਂਬਰ ਪ੍ਰੋਗਰਾਮ ਕਰਵਾਉਣਗੇ ਤੇ ਲੋਕਾਂ ਤੋਂ ਸੁਝਾਅ ਅਤੇ ਵਿਚਾਰ ਲੈਣਗੇ ਕਿ ਉਹ 2047 ‘ਚ ਕਿਸ ਤਰਾਂ ਦੇ ਭਾਰਤ ਦੀ ਕਲਪਨਾ ਕਰਦੇ ਹਨ | 2047 ‘ਚ ਭਾਰਤ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋ ਜਾਣਗੇ | ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਭਾਜਪਾ ਦੇ ਦੋ ਵਰਕਰਾਂ ਦੀ ਟੀਮ ਹਰੇਕ ਵਿਧਾਨ ਸਭਾ ਹਲਕੇ ‘ਚ 75 ਪਿੰਡਾਂ ਦਾ ਦੌਰਾ ਕਰੇਗੀ ਅਤੇ ਹਰੇਕ ਹਲਕੇ ‘ਚ 75 ਘੰਟੇ ਬਿਤਾਏਗੀ | ਮੋਦੀ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਥਾਨਿਕ ਪੱਧਰ ‘ਤੇ ਖੇਡਾਂ ਅਤੇ ਸਫ਼ਾਈ ਮੁਹਿੰਮ ਚਲਾ ਕੇ ਵੀ ਮਨਾਈ ਜਾ ਸਕਦੀ ਹੈ | ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੇਂਡੂ ਭਾਰਤ ਦੇ ਲੋਕਾਂ ਦੀ ਡਿਜੀਟਲ ਸਾਖਰਤਾ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਉਹ ਸਰਕਾਰੀ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ |

Leave a Reply

Your email address will not be published.