ਵੜਿੰਗ ਦਾ ਮਾਨ ‘ਤੇ ਨਿਸ਼ਾਨਾ, ‘ਸਮਝ ਨਹੀਂ ਆ ਰਿਹਾ, ਸਰਕਾਰ ਕੌਣ ਚਲਾ ਰਿਹੈ’

ਚੰਡੀਗੜ : ਜੁਗਾੜੂ ਰੇਹੜੀਆਂ ਵਾਲੇ ਹੁਕਮ ਵਾਪਿਸ ਲੈਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।

ਉਨ੍ਹਾਂ ਸੀ.ਐੱਮ. ਮਾਨ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਕੌਣ ਚਲਾ ਰਿਹਾ ਹੈ, ਜਿਸ ਕਰਕੇ ਸਰਕਾਰ ਗਲਤ ਫੈਸਲੇ ਲੈ ਰਹੀ ਹੈ। ਫਿਰ ਘਬਰਾ ਕੇ ਉਨ੍ਹਾਂ ਨੂੰ ਵਾਪਿਸ ਲੈਣਾ ਪੈ ਰਿਹਾ ਹੈ।ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ। ਸਮਝ ਨਹੀਂ ਆਇਆ ਕਿ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰ੍ਹਾਂ ਦੇ ਗਲਤ ਫੈਸਲੇ ਹੋਣਗੇ ਤੇ ਫਿਰ ਘਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਅਫਸਰਸ਼ਾਹੀ ਦੀ ਲਗਾਮ ਆਪਣੇ ਹੱਥ ਰੱਖੋ।

ਦੱਸ ਦੇਈਏ ਕਿ ਮਾਨ ਸਰਕਾਰ ਨੇ ਦੋ ਦਿਨ ਪਹਿਲਾਂ ਪੰਜਾਬ ਵਿੱਚ ਜੁਗਾੜੂ ਰੇਹੜੀਆਂ ਬੰਦ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਅਜਿਹੀਆਂ ਗੱਡੀਆਂ ਦੇ ਚਾਲਾਨ ਕੱਟਣੇ ਵੀ ਸ਼ੁਰੂ ਹੋ ਗਏ ਸਨ। ਸਰਕਾਰ ਦੇ ਇਸ ਫੈਸਲਾ ਦਾ ਪੂਰੇ ਸੂਬੇ ਵਿੱਚ ਵਿਰੋਧ ਹੋ ਰਿਹਾ ਸੀ, ਕਿਉਂਕਿ ਇਸ ਨਾਲ ਵੱਡੀ ਗਿਣਤੀ ਵਿੱਚ ਗਰੀਬ ਤਬਕਾ ਬੇਰੋਜ਼ਗਾਰ ਹੋ ਸਕਦਾ ਸੀ, ਜਿਸ ਤੋਂ ਬਾਅਦ ਬੀਤੀ ਸ਼ਾਮਲ ਨਵੇਂ ਹੁਕਮ ਜਾਰੀ ਕਰਕੇ ਇਹ ਫੈਸਲਾ ਵਾਪਿਸ ਲੈ ਲਿਆ।ਜ਼ਿਕਯੋਗ ਹੈ ਕਿ ਮਾਨ ਸਰਾਕਰ ਨੇ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਡਾ. ਬੀ.ਆਰ. ਅੰਬੇਡਕਰ ਦਾ ਬੁੱਤ ਲਾਉਣ ਦਾ ਪ੍ਰਸਤਾਵ ਪਾਸ ਕੀਤਾ, ਹਾਲਾਂਕਿ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨੂੰ ਲੈ ਕੇ ਰੁਕਾਵਟ ਪੈ ਗਈ। ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ‘ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਵਿਧਾਨ ਸਭਾ ਦੀ ਇਮਾਰਤ ਹੈਰੀਟੇਜ ਬਿਲਡਿੰਗ ਹੈ, ਉਥੇ ਬੁੱਤ ਲਈ ਮਨਜ਼ੂਰੀ ਨਹੀਂ ਮਿਲੇਗੀ। ਉਨ੍ਹਾਂ ਸੀ.ਐੱਮ. ਮਾਨ ਨੂੰ ਕਿਹਾ ਸੀ ਕਿ ਗੁੰਮਰਾਹ ਕਰਨ ਵਾਲੇ ਅਫਸਰਾਂ ‘ਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *