ਵੜਿੰਗ ਨੇ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਇਹ ਸਾਡੇ ਲਈ ਝਟਕਾ ਨਹੀਂ, ਮੌਕਾ ਹੈ’

ਵੜਿੰਗ ਨੇ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਇਹ ਸਾਡੇ ਲਈ ਝਟਕਾ ਨਹੀਂ, ਮੌਕਾ ਹੈ’

ਚੰਡੀਗੜ੍ਹ  : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਭਾਜਪਾ ਦੇ ਪਦਾਧਿਕਾਰੀਆਂ ਤੇ ਵਰਕਰਾਂ ਨਾਲ ਬੈਠਕ ਕੀਤੀ।

ਕਾਂਗਰਸ ਦੇ ਕਈ  ਵੱਡੇ ਆਗੂ ਬੀਜੇਪੀ ਚ ਸ਼ਾਮਲ ਹੋ ਗਏ ਹਨ।ਇਸ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਛੱਡ ਕੇ ਜਾਣ ਵਾਲਿਆਂ ਨੂੰ ਨੀਂਦ ਨਹੀਂ ਆਉਣੀ। ਇਹ ਸਾਡੇ ਲਈ ਝਟਕਾ ਨਹੀਂ ਸਗੋਂ ਮੌਕਾ ਹੈ। ਇਨ੍ਹਾਂ ਨੂੰ ਲੋਕ ਪਹਿਲਾਂ ਹੀ ਸਬਕ ਸਿੱਖਾ ਚੁੱਕੇ ਹਨ। ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਪਾਰਟੀ ‘ਚ ਸਾਰੀਆਂ ਸਹੂਲਤਾਂ ਦਾ ਆਨੰਦ ਲੈਣ ਵਾਲੇ ‘ਕੁਲੀਨ ਵਰਗ’ ਨੇ ਨੌਜਵਾਨ ਲੀਡਰਸ਼ਿਪ ਲਈ ਥਾਂ ਖਾਲੀ ਕੀਤੀ ਹੈ ਤੇ ਨੌਜਵਾਨਾਂ ਲਈ ਰਾਹ ਖੁੱਲ੍ਹੇ ਹਨ।’ ਦੱਸ ਦੇਈਏ ਕਿ ਪੰਜਾਬ ਦੇ ਜਿਹੜੇ ਆਗੂ ਕਥਿਤ ਤੌਰ ‘ਤੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ,ਸੁੰਦਰ ਸ਼ਾਮ ਅਰੋੜਾ ਤੇ ਰਾਜ ਕੁਮਾਰ ਵੇਰਕਾ ਦੇ ਨਾਂ ਸ਼ਾਮਲ ਹਨ। ਇਸ ਤੋਂ ਪਹਿਲਾਂ ਸੂਚਨਾ ਮਿਲੀ ਸੀ ਕਿ ਉੱਘੇ ਜੱਟ ਸਿੱਖ ਆਗੂ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਅਕਾਲੀ ਆਗੂ ਸਰੂਪ ਸਿੰਗਲਾ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਸੁਨੀਲ ਜਾਖੜ ਪਹਿਲਾਂ ਹੀ ਚੰਡੀਗੜ੍ਹ ਸਥਿਤ ਭਾਜਪਾ ਦਫਤਰ ਪਹੁੰਚ ਚੁੱਕੇ ਹਨ।ਜ਼ਿਕਰਯੋਗ ਹੈ ਕਿ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਬਾਜਵਾ, ਡਾ. ਹਰਜੋਤ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

Leave a Reply

Your email address will not be published.