ਸ਼ਾਹਰੁਖ਼ ਦੇ ‘ਮੰਨਤ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਕਾਬੂ

Home » Blog » ਸ਼ਾਹਰੁਖ਼ ਦੇ ‘ਮੰਨਤ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਕਾਬੂ
ਸ਼ਾਹਰੁਖ਼ ਦੇ ‘ਮੰਨਤ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਕਾਬੂ

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਤਰ੍ਹਾਂ ਉਨ੍ਹਾਂ ਦਾ ਘਰ ਮੰਨਤ ਵੀ ਹਰ ਰੋਜ਼ ਸੁਰਖੀਆਂ ‘ਚ ਬਣਿਆ ਰਹਿੰਦਾ ਹੈ।

ਉਨ੍ਹਾਂ ਦੇ ਘਰ ਦੇ ਬਾਹਰ ਹਮੇਸ਼ਾ ਹੀ ਪ੍ਰਸ਼ੰਸਕਾਂ ਦੀ ਭੀੜ ਲੱਗੀ ਰਹਿੰਦੀ ਹੈ ਪਰ ਇਸ ਵਾਰ ਸ਼ਾਹਰੁਖ ਖਾਨ ਦਾ ਘਰ ਬੁਰੀ ਖਬਰ ਨੂੰ ਲੈ ਕੇ ਚਰਚਾ ‘ਚ ਹੈ। ਦਰਅਸਲ ਇਕ ਵਿਅਕਤੀ ਨੇ ਮੰਨਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਜਿਸ ਨੂੰ ਹੁਣ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਾਮਲਾ ਸੋਮਵਾਰ ਦਾ ਹੈ।

ਪਿਛਲੇ ਦਿਨੀਂ ਜਬਲਪੁਰ ਦੇ ਰਹਿਣ ਵਾਲੇ ਜਿਤੇਸ਼ ਠਾਕੁਰ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਸ਼ਾਹਰੁਖ ਖਾਨ ਦੇ ਬੰਗਲੇ ਅਤੇ ਮੁੰਬਈ ਦੀਆਂ ਕਈ ਖਾਸ ਥਾਵਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਹਾਲਾਂਕਿ ਮੁੰਬਈ ਪੁਲਸ ਦੀ ਸੂਚਨਾ ਤੋਂ ਬਾਅਦ ਜਬਲਪੁਰ ਪੁਲਸ ਨੇ ਦੋਸ਼ੀ ਜਿਤੇਸ਼ ਠਾਕੁਰ ਨੂੰ ਗ੍ਰਿਫਤਾਰ ਕਰ ਲਿਆ ਹੈ। 

ਜਿਤੇਸ਼ ਠਾਕੁਰ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਸ਼ਾਹਰੁਖ ਖਾਨ ਦੇ ਮੰਨਤ, ਛਤਰਪਤੀ ਸ਼ਿਵਾਜੀ ਟਰਮੀਨਸ, ਕੁਰਲਾ ਰੇਲਵੇ ਸਟੇਸ਼ਨ ਅਤੇ ਖਾਰਘਰ ਸਥਿਤ ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਜਬਲਪੁਰ ਪੁਲਸ ਨੂੰ ਸੂਚਨਾ ਦਿੱਤੀ ਅਤੇ ਜਿਤੇਸ਼ ਠਾਕੁਰ ਨੂੰ ਗ੍ਰਿਫਤਾਰ ਕਰ ਲਿਆ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 182, 505 ਅਤੇ 506 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published.