ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਚ ਨਿਤਰੀਆ ਸੰਤ ਸਮਾਜ

ਪੰਜਾਬ ਦੀਆਂ ਆਉਂਦੀਆਂ ਚੋਣਾਂ ਵਿਚ ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੀ ਬੇਹਤਰੀ ਲਈ ਸਾਰੇ ਸਿੱਖਾਂ ਤੇ ਪੰਜਾਬੀਆਂ ਨੂੰ ਗਠਜੋੜ ਦੀ ਡਟਵੀਂ ਹਮਾਇਤ ਦੀ ਅਪੀਲ ਕੀਤੀ ਗਈ। ਸੰਤ ਸਮਾਜ ਵੱਲੋਂ  ਅੰਮ੍ਰਿਤਸਰ ਵਿਖੇ ਇਕੱਠ ਕੀਤਾ ਗਿਆ ਜਿਸ ਵਿਚ 300 ਤੋਂ ਵੱਧ ਧਾਰਮਿਕ ਤੇ ਪੰਥਕ ਸ਼ਖਸੀਅਤਾਂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਵੱਲੋਂ ਕੀਤੀ ਗਈ। ਮੀਟਿੰਗ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਹਿੱਸਾ ਲਿਆ। ਇਹ ਫੈਸਲਾ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਵੱਡੇ ਵੱਡੇ ਮੋਰਚੇ ਲਗਾ ਕੇ ਦਿੱਤੀਆਂ ਕੁਰਬਾਨੀਆਂ ਨੁੰ ਵੇਖਦਿਆਂ ਲਿਆ ਗਿਆ ਹੈ।

Leave a Reply

Your email address will not be published. Required fields are marked *