ਸਰਕਾਰ ਖੇਤੀ ਕਾਨੂੰਨਾਂ ਤੋਂ ਬਿਨਾਂ ਕਿਸਾਨਾਂ ਨਾਲ ਹੋਰ ਮੁੱਦਿਆਂ ‘ਤੇ ਗੱਲਬਾਤ ਨੂੰ ਤਿਆਰ-ਤੋਮਰ

Home » Blog » ਸਰਕਾਰ ਖੇਤੀ ਕਾਨੂੰਨਾਂ ਤੋਂ ਬਿਨਾਂ ਕਿਸਾਨਾਂ ਨਾਲ ਹੋਰ ਮੁੱਦਿਆਂ ‘ਤੇ ਗੱਲਬਾਤ ਨੂੰ ਤਿਆਰ-ਤੋਮਰ
ਸਰਕਾਰ ਖੇਤੀ ਕਾਨੂੰਨਾਂ ਤੋਂ ਬਿਨਾਂ ਕਿਸਾਨਾਂ ਨਾਲ ਹੋਰ ਮੁੱਦਿਆਂ ‘ਤੇ ਗੱਲਬਾਤ ਨੂੰ ਤਿਆਰ-ਤੋਮਰ

ਗਵਾਲੀਅਰ, 8 ਜੂਨ (ਏਜੰਸੀ)- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਬਿਨਾਂ ਹੋਰ ਬਦਲਾਂ ‘ਤੇ ਗੱਲਬਾਤ ਕਰਨ ਨੂੰ ਤਿਆਰ ਹੈ |

ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਹਿੱਤ ‘ਚ ਗੱਲ ਕੀਤੀ ਹੈ ਅਤੇ ਉਹ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ | ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਸੰਗਠਨ ਖੇਤੀਬਾੜੀ ਕਾਨੂੰਨਾਂ ਤੋਂ ਬਿਨਾਂ ਹੋਰ ਬਦਲਾਂ ‘ਤੇ ਚਰਚਾ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ | ਜਦ ਇਸ ਮੌਕੇ ਉਨ੍ਹਾਂ ਤੋਂ ਮਹਿੰਗਾਈ ਵਧਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਤੋਮਰ ਨੇ ਕਿਹਾ ਕਿ ਸਰਕਾਰ ਦਾਲਾਂ ਅਤੇ ਖਾਣ ਵਾਲੇ ਤੇਲਾਂ ਦੀਆਂ ਵੱਧ ਰਹੀਆਂ ਕੀਮਤਾਂ ‘ਤੇ ਨਜ਼ਰ ਰੱਖ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭੰਡਾਰ ਜਾਰੀ ਕਰਨ ਤੋਂ ਬਾਅਦ ਦਾਲਾਂ ਦੀਆਂ ਕੀਮਤਾਂ ‘ਚ ਗਿਰਾਵਟ ਆਈ ਹੈ ਪਰ ਸਰੋਂ ਦੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ ਕਿਉਂਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ਼ੁੱਧਤਾ ਯਕੀਨੀ ਬਣਾਉਣ ਲਈ ਇਸ ‘ਚ ਕੋਈ ਹੋਰ ਖਾਣ ਵਾਲਾ ਤੇਲ ਨਹੀਂ ਮਿਲਾਇਆ ਜਾਵੇਗਾ | ਤੋਮਰ ਨੇ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ |

Leave a Reply

Your email address will not be published.