ਸ਼੍ਰੀਲੰਕਾ ਦੇ ਰਾਸ਼ਟਰਪਤੀ ਭਵਨ ‘ਤੇ ਲੋਕਾਂ ਦਾ ਕਬਜ਼ਾ

ਸ਼੍ਰੀਲੰਕਾ ਦੇ ਰਾਸ਼ਟਰਪਤੀ ਭਵਨ ‘ਤੇ ਲੋਕਾਂ ਦਾ ਕਬਜ਼ਾ

ਕੋਲੰਬੋ : ਸ਼੍ਰੀਲੰਕਾ ਵਿਚ ਆਰਥਿਕ ਸੰਕਟ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੀ ਰਿਹਾਇਸ਼ ਨੂੰ ਘੇਰ ਲਿਆ।

ਜਾਣਕਾਰੀ ਮੁਤਾਬਕ ਰਾਜਪਕਸ਼ੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਨਹੀਂ ਹਨ। ਸ਼੍ਰੀਲੰਕਾ ਦੇ ਰਾਜਪਕਸ਼ੇ ਭੱਜ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਿਹਾਇਸ਼ ‘ਤੇ ਕਬਜ਼ਾ ਕਰ ਲਿਆ ਹੈ। ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘ ਨੇ ਐਮਰਜੈਂਸੀ ਬੈਠਕ ਬੁਲਾਈ ਹੈ। ਉਨ੍ਹਾਂ ਨੇ ਸਪੀਕਰ ਤੋਂ ਸੰਸਦ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਹੈ। ਸ਼੍ਰੀਲੰਕਾ ਪੋਦੁਜਾਨਾ ਪੇਰਾਮੁਨਾ ਦੇ 16 ਸਾਂਸਦਾਂ ਨੇ ਇਕ ਚਿੱਠੀ ਵਿਚ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਤੋਂ ਤਤਕਾਲ ਅਸਤੀਫਾ ਦੇਣ ਦੀ ਅਪੀਲ ਕੀਤੀ ਹੈ।ਕੋਲੰਬੋ ਸਥਿਤ ਰਾਸ਼ਟਰਪੀ ਰਿਹਾਇਸ਼ ਨੂੰ ਪ੍ਰਦਰਸ਼ਨਕਾਰੀਆਂ ਨੇ ਘੇਰ ਲਿਆ। ਇਸ ਦੇ ਬਾਅਦ ਪ੍ਰਦਰਸ਼ਨਕਾਰੀਆਂ ਨੇ ਰਾਜਪਕਸ਼ੇ ਦੀ ਰਿਹਾਇਸ਼ ‘ਤੇ ਤੋੜਫੋੜ ਵੀ ਕੀਤੀ। ਸ਼੍ਰੀਲੰਕਾ ਵਿਚ ਵਿਗੜਦੇ ਆਰਥਿਕ ਸੰਕਟ ਵਿਚ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਰਕਾਰ ਵਿਰੋਧ ਰੈਲੀ ਕੱਢ ਰਹੀ ਹੈ। ਰੈਲੀ ਦੌਰਾਨ ਸ਼੍ਰੀਲੰਕਾ ਦੀ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚ ਹਿੰਸਕ ਝੜਪ ਹੋ ਗਈ। ਹਿੰਸਕ ਝੜਪਾਂ ਵਿਚ 100 ਤੋਂ ਵੱਧ ਪ੍ਰਦਰਸ਼ਨਕਾਰੀ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਰਾਸ਼ਟਰੀ ਹਸਪਤਾਲ ਕੋਲੰਬੋ ਲਿਜਾਇਆ ਗਿਆ ਹੈ।

ਸ਼੍ਰੀਲੰਕਾ ਵਿੱਚ ਹਾਲਾਤ ਬੀਗੜਨ ਪਿੱਛੋਂ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਨੇ ਅਸਤੀਫਾ ਦੇ ਦਿੱਤਾ ਹੈ। ਵਿਕਰਮਸਿੰਘੇ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ‘ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨਹਾਂ ਇਹ ਫੈਸਲਾ ਲਿਆ ਹੈ।’ ਵਿਕਰਮਸਿੰਘਨੇ ਨੇ ਪਾਰਟੀ ਦੇ ਲੀਡਰਾਂ ਨੂੰ ਕਿਹਾ ਕਿ ਉਹ ਇਸ ਤੱਥ ਨੂੰ ਧਿਆਨ ਵਿੱਚ ਰਖਦੇ ਹੋਏ ਅਹੁਦਾ ਛੱਡਣ ਦਾ ਫੈਸਲਾ ਲੈ ਰਹੇ ਹਨ ਕਿ ਇਸ ਹਫਤੇ ਤੋਂ ਦੇਸ਼ਪੱਧਰੀ ਈਂਧਨ ਦੀ ਵੰਡ ਦੁਬਾਰਾ ਸ਼ੁਰੂ ਕੀਤੀ ਜਾਣੀ ਹੈ। ਵਿਸ਼ਵ ਖੁਰਾਕੀ ਪ੍ਰੋਗਰਾਮ ਦੇ ਡਾਇਰੈਟਕਰ ਇਸ ਹਫਤੇ ਦੇਸ਼ ਦਾ ਦੌਰਾ ਕਰਨ ਵਾਲੇ ਹਨ ਤੇ ਆਈ.ਐੱਮ.ਐੱਫ. ਲਈ ਕਰਜ਼ੇ ਦੀ ਨਿਰੰਤਰਤਾ ਰਿਪੋਰਟਨ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਣਾ ਹੈ।ਸਪੀਕਰ ਵੱਲੋਂ ਬੁਲਾਈ ਗਈ ਹੰਗਾਮੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਅਸਤੀਫਾ ਦੇਣ ਦੀ ਬੇਨਤੀ ਕੀਤੀ ਗਈ ਪਰ ਉਨ੍ਹਾਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਅਤੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਪੱਤਰ ਲਿਖ ਕੇ ਤੁਰੰਤ ਅਹੁਦਾ ਛੱਡਣ ਦੀ ਅਪੀਲ ਕੀਤੀ ਸੀ।

ਪ੍ਰਦਰਸ਼ਨਕਾਰੀ ਰਾਸ਼ਟਰਪਤੀ ਨਿਵਾਸ ‘ਚ ਦਾਖਲ ਹੋਏ ਅਤੇ ਹਜ਼ਾਰਾਂ ਪ੍ਰਦਰਸ਼ਨਕਾਰੀ ਕੋਲੰਬੋ ਦੀਆਂ ਸੜਕਾਂ ‘ਤੇ ਉਤਰ ਆਏ। ਹਾਲਾਂਕਿ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਰਾਸ਼ਟਰਪਤੀ ਰਾਜਪਕਸ਼ੇ ਨੂੰ ਆਰਮੀ ਹੈੱਡਕੁਆਰਟਰ ‘ਚ ਸ਼ਿਫਟ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀ ਜਿਸ ਵਿੱਚ ਹੁਣ ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨ ਵੀ ਸ਼ਾਮਲ ਹੋ ਗਏ ਹਨ, ਰਾਸਟਰਪਤੀ ਦੀ ਅਗਵਾਈ ਵਾਲੀ ਸਰਕਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ, ਹਾਲਾਂਕਿ ਰਾਸ਼ਟਰਪਤੀ ਦੇ ਅਸਤੀਫੇ ਬਾਰੇ ਫਿਲਹਾਲ ਕੋਈ ਜਨਤਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੰਦਰ ਜਾਣ ਤੋਂ ਰੋਕਣ ਲਈ ਗੋਲੀਬਾਰੀ ਵੀ ਕੀਤੀ। ਕੋਲੰਬੋ ‘ਚ ਪ੍ਰਦਰਸ਼ਨ ਤੋਂ ਪਹਿਲਾਂ ਹੀ ਰਾਸ਼ਟਰਪਤੀ ਨੇ ਆਪਣੀ ਰਿਹਾਇਸ਼ ਖਾਲੀ ਕਰ ਦਿੱਤੀ ਸੀ। ਹਾਲਾਂਕਿ, ਘੱਟੋ-ਘੱਟ ਦੋ ਪੁਲਿਸ ਕਰਮਚਾਰੀਆਂ ਸਮੇਤ 30 ਪ੍ਰਦਰਸ਼ਨਕਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ, ਜੋ ਕੋਲੰਬੋ ਦੇ ਨੈਸ਼ਨਲ ਹਸਪਤਾਲ ਵਿੱਚ ਦਾਖਲ ਹਨ।

Leave a Reply

Your email address will not be published.