ਸਾਬਕਾ ਖੇਤੀਬਾੜੀ ਮੰਤਰੀ ਦਾ ਖੁਲਾਸਾ, ਕਾਂਗਰਸ ਸਰਕਾਰ ‘ਚ ਹੋਇਆ ਸੀ 1,178 ਕਰੋੜ ਦਾ ਘਪਲਾ

ਸਾਬਕਾ ਖੇਤੀਬਾੜੀ ਮੰਤਰੀ ਦਾ ਖੁਲਾਸਾ, ਕਾਂਗਰਸ ਸਰਕਾਰ ‘ਚ ਹੋਇਆ ਸੀ 1,178 ਕਰੋੜ ਦਾ ਘਪਲਾ

ਚੰਡੀਗੜ੍ਹ  : ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ । ਮੰਤਰੀ ਨੇ ਆਪਣੀ ਹੀ ਸਰਕਾਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੀ ਮਸ਼ੀਨਰੀ ਨਾਲ ਸਬੰਧਤ 1,178 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ। ਚਿੱਠੀ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਤੋਂ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਸੀ। ਨਾਭਾ ਨੇ ਦਾਅਵਾ ਕੀਤਾ ਹੈ ਕਿ ਪਰਾਲੀ ਸਾੜਨ ਨੂੰ ਰੋਕਣ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਸਕੀਮ ਤਹਿਤ ਮਸ਼ੀਨਰੀ ਖਰੀਦਣ ਲਈ ਚਾਰ ਸਾਲਾਂ ਦੌਰਾਨ 1,178 ਕਰੋੜ ਰੁਪਏ ਦੀ ਕੇਂਦਰੀ ਸਬਸਿਡੀ ਦਿੱਤੀ ਗਈ ਸੀ, ਪਰ ਕਾਗਜ਼ਾਂ ‘ਤੇ ਦਿਖਾਈ ਗਈ ਮਸ਼ੀਨਰੀ ਜ਼ਮੀਨ ‘ਤੇ ਨਹੀਂ ਆਈ। ਤਾਜ਼ਾ ਜੰਗਲਾਤ ਘਪਲੇ ਤੋਂ ਬਾਅਦ ਸੂਬੇ ਦੇ ਖੇਤੀਬਾੜੀ ਵਿਭਾਗ ਲਈ ਮੁਸੀਬਤ ਵਧ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਮਹੀਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਸਬਸਿਡੀ ਘਪਲੇ ਦੀ ਜਾਂਚ ਸ਼ੁਰੂ ਕਰਨ ਤੋਂ ਬਾਅਦ ਵਿਭਾਗ ਤੋਂ ਰਿਕਾਰਡ ਮੰਗਿਆ ਸੀ। ਇਸ ਦੇ ਨਾਲ ਹੀ 14 ਜੂਨ ਨੂੰ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਨੂੰ ਪੱਤਰ ਲਿਖ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਜਾਣਕਾਰੀ ਨਾ ਦੇਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਝਾੜ ਪਾਈ ਸੀ। ਰਿਪੋਰਟ ਮੁਤਾਬਕ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਈਡੀ ਤੋਂ ਪੱਤਰ ਮਿਲਿਆ ਹੈ। ਜਿਸ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਨਾਭਾ ਨੇ ਕਰੋੜਾਂ ਰੁਪਏ ਦੇ ਗਬਨ ਦਾ ਦੋਸ਼ ਲਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਮਸ਼ੀਨਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਅੱਗੇ ਉਨ੍ਹਾਂ ਕਿਹਾ ਕਿ ਜਦੋਂ ਮੈਂ ਵਿਭਾਗ ਦਾ ਚਾਰਜ ਸੰਭਾਲਿਆ ਸੀ ਤਾਂ ਜਾਇਜ਼ਾ ਲਿਆ ਸੀ। ਇਹ ਪਤਾ ਲੱਗਾ ਹੈ ਕਿ ਭਾਰਤ ਸਰਕਾਰ ਨੇ 2018-19 ਤੋਂ 2021-22 ਤੱਕ ਸੀ.ਆਰ.ਐਮ  ਸਕੀਮ ਤਹਿਤ 1,178.47 ਕਰੋੜ ਰੁਪਏ ਭੇਜੇ ਸਨ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ 8 ਨਵੰਬਰ 2021 ਨੂੰ ਹਰ ਜ਼ਿਲ੍ਹੇ ਲਈ ਸਕੀਮ ਅਤੇ ਦਿੱਤੇ ਗਏ ਫੰਡਾਂ ਬਾਰੇ ਜਾਣਕਾਰੀ ਮੰਗੀ ਸੀ ਪਰ ਉਨ੍ਹਾਂ ਨੂੰ ਕੋਈ ਡਾਟਾ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਖੇਤੀਬਾੜੀ ਵਿੱਤ ਕਮਿਸ਼ਨਰ ਨਾਲ ਗੱਲਬਾਤ ਕਰਨ ਤੋਂ ਬਾਅਦ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Leave a Reply

Your email address will not be published.