ਸਾਬਕਾ ਮੰਤਰੀ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਸਾਬਕਾ ਮੰਤਰੀ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲ ਸਕੀ ਹੈ।

ਲਗਭਗ ਇਕ ਘੰਟੇ ਤੋਂ ਜ਼ਿਆਦਾ ਚੱਲੀ ਬਹਿਸ ਦੇ ਬਾਅਦ ਵੇਕੇਸ਼ਨ ਬੈਂਚ ਨੇ ਪਟੀਸ਼ਨ ਦੇ ਵਕੀਲ ਨੂੰ ਇਸ ਮਾਮਲੇ ਵਿਚ ਕੁਝਵਾਧੂ ਦਸਤਾਵੇਜ਼ ਰਿਕਾਰਡ ਵਿਚ ਰੱਖਣ ਦਾ ਹੁਕਮ ਦਿੰਦੇ ਹੋਏ ਸੁਣਵਾਈ ਬਗੈਰ ਨੋਟਿਸ ਜਾਰੀ ਕੀਤੇ 6 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਭਾਰਤ ਭੂਸ਼ਣ ਆਸ਼ੂ ਨੇ ਆਪਣੀ ਗ੍ਰਿਫਤਾਰੀ ਦੀ ਸੰਭਾਵਨਾ ਦੇ ਚੱਲਦੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਉਨ੍ਹਾਂ ਵੱਲੋਂ ਗ੍ਰਿਫਤਾਰ ਕਰਨ ਤੋਂ 7 ਦਿਨ ਪਹਿਲਾਂ ਦਾ ਨੋਟਿਸ ਦੇਣ ਦੀ ਮੰਗ ਕੀਤੀ ਗਈ ਹੈ।ਦੱਸ ਦੇਈਏੇ ਕਿ ਆਸ਼ੂ ‘ਤੇ 2000 ਕਰੋੜ ਰੁਪਏ ਦੇ ਟੈਂਡਰਾਂ ਵਿਚ ਕਥਿਤ ਘਪਲਾ ਕਰਨ ਦੇ ਦੋਸ਼ ਲੱਗੇ ਹਨ।

ਇਕ ਠੇਕੇਦਾਰ ਯੂਨੀਅਨ ਦੇ ਦੋਸ਼ ਦੇ ਬਾਅਦ ਵਿਜੀਲੈਂਸ ਨੇ ਇਸ ਦੀ ਜਾਂਚ ਐੱਸਐੱਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। ਜਾਂਚ ਵਿਚ ਜੇਕਰ ਦੋਸ਼ ਸਹੀ ਪਾਏ ਗਏ ਤਾਂ ਆਸ਼ੂ ਨੂੰ ਵਿਜੀਲੈਂਸ ਗ੍ਰਿਫਤਾਰ ਵੀ ਕਰ ਸਕਦੀ ਹੈ। ਸਾਬਕਾ ਖਾਧ ਤੇ ਸਪਲਾਈ ਮੰਤਰੀ ਭਾਰਤ ਭੂਸਣ ਆਸ਼ੂ ਨੇ ਦਾਇਰ ਪਟੀਸ਼ਨ ਵਿਚ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਨੂੰ ਸਾਜ਼ਿਸ਼ ਤਹਿਤ ਭ੍ਰਿਸ਼ਟਾਚਾਰ ਦੇ ਝੂਠੇ ਮਾਮਲਿਆਂ ਵਿਚ ਫਸਾਇਆ ਜਾ ਰਿਹਾ ਹੈ। ਆਸ਼ੂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ 2018-2019 ਵਿਚ ਉਨ੍ਹਾਂ ਦੇ ਖਾਧ ਤੇ ਸਪਲਾਈ ਮੰਤਰੀ ਰਹਿੰਦੇ ਪੰਜਾਬ ਫੂਡ ਗ੍ਰੇਨਸ ਟਰਾਂਸਪੋਰਟੇਸ਼ਨ ਪਾਲਿਸੀ ਲਗਾਈ ਗਈ ਸੀ ਜਿਸ ਨੂੰ ਕੈਬਨਿਟ ਨੇ ਮੰਜ਼ੂਰੀ ਦਿੱਤੀ ਸੀ।

Leave a Reply

Your email address will not be published.