“ਸਿਰੋਪਿਆਂ ਅਤੇ ਸਨਮਾਨ ਚਿੰਨ੍ਹਾਂ ’ਤੇ ਬੇਲੋਡ਼ਾ ਖ਼ਰਚਾ ਹੋਵੇ ਬੰਦ”

“ਸਿਰੋਪਿਆਂ ਅਤੇ ਸਨਮਾਨ ਚਿੰਨ੍ਹਾਂ ’ਤੇ ਬੇਲੋਡ਼ਾ ਖ਼ਰਚਾ ਹੋਵੇ ਬੰਦ”

ਫਤਹਿਗਡ਼੍ਹ ਸਾਹਿਬ : ਇੱਥੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਤੇ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਤੋਂ ਰੋਕਦਿਆਂ ਕਿਹਾ ਕਿ ਸਾਨੂੰ ਹਰ ਸਮਾਗਮ ਦੌਰਾਨ ਬਿਨਾਂ ਵਜ੍ਹਾ ਕੀਤੇ ਜਾ ਰਹੇ ਖ਼ਰਚੇ ਬੰਦ ਕਰਨੇ ਚਾਹੀਦੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੇੇ ਇਸ ਐਲਾਨ ਦੀ ਕਾਫੀ ਸ਼ਲਾਘਾ ਹੋ ਰਹੀ ਹੈ। ਇਸ ਸਬੰਧੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੀਤਾ ਗਿਆ ਐਲਾਨ ਬਹੁਤ ਵਧੀਆ ਹੈ।

ਮਾਤਾ ਗੁਜਰੀ ਕਾਲਜ, ਫਤਹਿਗਡ਼੍ਹ ਸਾਹਿਬ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਐਲਾਨ ਦੀ ਸ਼ਲਾਘਾ ਕੀਤੀ ਹੈ।ਮਾਤਾ ਗੁਜਰੀ ਕਾਲਜ ਵਿਖੇ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਰੋਕੀਆਂ ਗਈਆਂ ਗ੍ਰਾਂਟਾਂ ਗਲਤ ਹਨ। ਸ਼੍ਰੋਮਣੀ ਕਮੇਟੀ ਦੇ ਕੁਝ ਕਾਲਜਾਂ ਦੇ ਸਟਾਫ ਨੂੰ ਤਨਖਾਹਾਂ ਨਾ ਮਿਲਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਜਲਦੀ ਹੱਲ ਕਰਾਂਗੇ।

Leave a Reply

Your email address will not be published.