ਸਿੱਧੂ ਨੇ ਫੇਰ ਆਪਣੀ ਪਾਰਟੀ ਲੀਡਰਾਂ ਨੂੰ ਕਟਹਿਰੇ ਚ, ਖੜ੍ਹਾ ਕੀਤਾ

Home » Blog » ਸਿੱਧੂ ਨੇ ਫੇਰ ਆਪਣੀ ਪਾਰਟੀ ਲੀਡਰਾਂ ਨੂੰ ਕਟਹਿਰੇ ਚ, ਖੜ੍ਹਾ ਕੀਤਾ
ਸਿੱਧੂ ਨੇ ਫੇਰ ਆਪਣੀ ਪਾਰਟੀ ਲੀਡਰਾਂ ਨੂੰ ਕਟਹਿਰੇ ਚ, ਖੜ੍ਹਾ ਕੀਤਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਰਾਹੀ ਪਾਰਟੀ ਦੇ ਸੂਬਾਈ ਲੀਡਰਾਂ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਸਿਸਟਮ ਨੂੰ ਢਾਹ ਦੇਣਾ ਚਾਹੀਦਾ ਹੈ, ਜਿਹੜਾ ਸਾਡੇ ਗੁਰੂਆਂ ਦੀ ਬੇਅਦਬੀ ਦਾ ਇਨਸਾਫ ਨਹੀਂ ਦੇ ਸਕਦਾ ਅਤੇ ਨਸ਼ਿਆਂ ਦੇ ਵੱਡੇ ਮਗਰਮੱਛਾਂ ਨੂੰ ਸਜ਼ਾ ਨਹੀਂ ਦਿਵਾ ਸਕਦਾ।

ਕਾਂਗਰਸ ਪ੍ਰਧਾਨ ਸੋਸ਼ਲ ਮੀਡੀਆ ਟਵਿੱਟਰ ‘ਤੇ ਜਾਰੀ ਕੀਤੇ ਆਪਣੀਆਂ ਦੋ ਪੋਸਟਾਂ ਵਿੱਚ ਮੁੜ ਆਪਣੀ ਹੀ ਪਾਰਟੀ ‘ਤੇ ਉਂਗਲ ਚੁੱਕਦੇ ਨਜ਼ਰ ਆ ਰਹੇ ਹਨ। ਉਨ੍ਹਾਂ ਇੱਕ ਟਵੀਟ ‘ਚ ਕਿਹਾ, “ਇੱਕ ਸਿਸਟਮ ਜੋ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕਿਆ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕਿਆ, ਨੂੰ ਢਾਹਿਆ ਜਾਣਾ ਚਾਹੀਦਾ ਹੈ। ਮੈਂ ਸਪੱਸ਼ਟ ਤੌਰ ‘ਤੇ ਕਹਿੰਦਾ ਹਾਂ ਕਿ ਮੈਂ ਕਿਸੇ ਅਹੁਦੇ ਲਈ ਨਹੀਂ ਦੌੜ ਰਿਹਾ ਅਤੇ ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ।’

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਇਹ ਟਿਪਣੀਆਂ ਉਨ੍ਹਾਂ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈਆਂ ਹਨ, ਜਿਸ ਵਿੱਚ ਉਨ੍ਹਾਂ ਪੰਜਾਬ ਦਾ ਮੁੱਖ ਮੰਤਰੀ ਹਾਈਕਮਾਨ ਵੱਲੋਂ ਨਹੀਂ ਸਗੋਂ ਲੋਕਾਂ ਵੱਲੋਂ ਚੁਣੇ ਜਾਣ ਬਾਰੇ ਕਿਹਾ ਸੀ।ਸਿੱਧੂ ਨੇ ਕਿਹਾ ਕਿ ਉਹ ਕਿਸੇ ਵੀ ਅਹੁਦੇ ਲਈ ਦਾਅਵੇਦਾਰ ਨਹੀਂ ਹਨ ਅਤੇ ਉਨ੍ਹਾਂ ਦੀ ਲੜਾਈ ਕੁਝ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਮਾਫੀਆ ਵੱਲੋਂ ਚਲਾਏ ਜਾ ਰਹੇ ਸਿਸਟਮ ਤੋਂ ਪੰਜਾਬ ਨੂੰ ਨਿਜਾਤ ਦਿਵਾਉਣ ਲਈ ਹੈ। ਸਿੱਧੂ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਇਸ ਸਿਸਟਮ ਨੂੰ ਖਤਮ ਕਰਨਗੇ।

Leave a Reply

Your email address will not be published.