ਸਿੱਧੂ ਮੂਸੇਵਾਲਾ ਨੂੰ ਕੋਰਟ ਨੇ ਭੇਜਿਆ ਸੰਮਨ, 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

 ਸਿੱਧੂ ਮੂਸੇਵਾਲਾ ਨੂੰ ਕੋਰਟ ਨੇ ਭੇਜਿਆ ਸੰਮਨ, 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਪੰਜਾਬੀ ਫ਼ਿਲਮ ਇੰਡਸਟਰੀ  ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ  ਨੂੰ ਅਦਾਲਤ ਨੇ ਸੰਮਨ ਜਾਰੀ ਕਰਦੇ ਹੋਏ ਅਦਾਲਤ ਵਿੱਚ 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸ ਦੇਈਏ ਕਿ ਵਕੀਲ ਸੁਨੀਲ ਮਲਨ ਨੇ 6 ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।
ਇਹ ਸੰਮਨ ਸਿੱਧੂ ਮੂਸੇਵਾਲਾ ਵੱਲੋਂ ਗੀਤ ‘ਸੰਜੂ’ ਵਿੱਚ ਵਕੀਲਾਂ ਵਿਰੁੱਧ ਸ਼ਬਦਾਵਲੀ  ਬੋਲਣ ਦੇ ਮਾਮਲੇ ਵਿੱਚ ਭੇਜੇ ਗਏ ਹਨ। ਇਸਤੋਂ ਪਹਿਲਾਂ ਵਕੀਲ ਸੁਨੀਲ ਨੇ ਗਾਇਕ ਨੂੰ ਕਈ ਵਾਰੀ ਕਾਨੂੰਨੀ ਨੋਟਿਸ ਵੀ ਭੇਜੇ ਗਏ, ਪਰੰਤੂ ਮੂਸੇਵਾਲਾ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਪਿੰਡ ਦੇ ਸਰਪੰਚ ਨੂੰ ਵੀ ਨੋਟਿਸ ਭੇਜਿਆ ਗਿਆ ਸੀ, ਪਰੰਤੂ ਉਸ ਨੇ ਵੀ ਇਸ ਨੂੰ ਨਹੀਂ ਲਿਆ ਸੀ, ਜਿਸ ਪਿੱਛੋਂ ਹੁਣ ਅਦਾਲਤ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਮਨ ਜਾਰੀ ਕੀਤੇ ਹਨ ਅਤੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।ਇਸ ਨਾਲ ਹੀ ਸ਼ਿਕਾਇਤਕਰਤਾ ਵੱਲੋਂ ਗਾਇਕ ਮਨਕੀਰਤ ਔਲਖ ਨੂੰ ਵੀ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵਿੱਚ ਬੰਦੂਕ ਸਭਿਆਚਾਰ, ਡਰੱਗਜ਼ ਅਤੇ ਅਪਸ਼ਬਦ ਵਾਲੇ ਗੀਤਾਂ ਨੂੰ ਲੈ ਕੇ ਕਈ ਗੀਤਕਾਰ ਅਦਾਲਤ ਦੀ ਨਜ਼ਰ ਵਿੱਚ ਹਨ।

Leave a Reply

Your email address will not be published.