ਲਖਨਊ, 10 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੀ ਸਿਰਸਾਗੰਜ ਤਹਿਸੀਲ ‘ਚ ਜ਼ਮੀਨ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦੋਸ਼ੀਆਂ ਦੇ ਕਰੀਬੀਆਂ ਨੂੰ ਇਸ ਦੀ ਵੰਡ ਦੇ ਮਾਮਲੇ ‘ਚ ਕਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਸ਼ਿਕੰਜਾ ਕੱਸਿਆ ਹੈ।
ਸਰਕਾਰ ਨੇ ਇਸ ਮਾਮਲੇ ਵਿੱਚ ਐਸਡੀਐਮ, ਨਾਇਬ ਤਹਿਸੀਲਦਾਰ, ਮਾਲ ਇੰਸਪੈਕਟਰ ਲੇਖਪਾਲ ਅਤੇ ਪੇਸ਼ਕਰ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਜ਼ਿਲ੍ਹਾ ਮੈਜਿਸਟਰੇਟ ਨੂੰ ਮੁਲਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਤੋਂ ਇਲਾਵਾ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਵਿਜੀਲੈਂਸ ਵਿਭਾਗ ਨੇ ਸਾਰੇ ਫਸੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਾਂਚ ਲਈ ਗਠਿਤ ਕਮੇਟੀ ਦੀ ਸਿਫਾਰਿਸ਼ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਸਿਰਸਾਗੰਜ ਤਹਿਸੀਲ ਵਿੱਚ ਆਪਣੇ ਕਾਰਜਕਾਲ ਦੌਰਾਨ, ਫ਼ਿਰੋਜ਼ਾਬਾਦ ਦੇ ਉਪ ਮੰਡਲ ਮੈਜਿਸਟਰੇਟ ਵਿਵੇਕ ਰਾਜਪੂਤ ਨੇ ਜੂਨ 2024 ਵਿੱਚ ਪਿੰਡ ਰੁਧੈਣੀ ਵਿੱਚ ਜ਼ਮੀਨ ਨਾਲ ਸਬੰਧਤ ਇੱਕ ਕੇਸ ਦਾ ਫੈਸਲਾ ਕਰਦੇ ਹੋਏ, ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ