ਸੀ.ਐਮ ਮਾਨ ਦੀ ਵਿਧਾਇਕਾਂ ਨੂੰ ਸਲਾਹ, ਸਰਕਾਰੀ ਅਫਸਰਾਂ ਨਾਲ ਪਿਆਰਾ ਨਾਲ ਪੇਸ਼ ਆਉ

ਸੀ.ਐਮ ਮਾਨ ਦੀ ਵਿਧਾਇਕਾਂ ਨੂੰ ਸਲਾਹ, ਸਰਕਾਰੀ ਅਫਸਰਾਂ ਨਾਲ ਪਿਆਰਾ ਨਾਲ ਪੇਸ਼ ਆਉ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਜੋੜਮਾਜਰਾ ਅਤੇ ਬਾਬਾ ਫਰੀਦ ਯੂਨੀਵਰਸਟੀ ਦੇ ਵਾਈਸ ਚਾਂਸਲਰ ਰਾਜ ਬਹਾਦੁਰ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਇਸ ਵਿਚਾਲੇ 

ਡੇਮੇਜ ਕੰਟਰੋਲ ਲਈਮੁੱਖ ਮੰਤਰੀ ਨੇ ਆਪਣੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ  ਨੂੰ ਸਲਾਹ ਦਿੱਤੀ ਹੈ ਕਿ ਉਹ ਸਰਕਾਰੀ ਅਧਿਕਾਰੀਆਂ ਨਾਲ ਪਿਆਰ ਨਾਲ ਪੇਸ਼ ਆਉਣ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਸੱਤਾਧਾਰੀ ਦਲ ਦੇ ਵਿਧਾਇਕ ਹਨ ਨਾ ਕਿ ਵਿਰੋਧੀ ਪਾਰਟੀਆਂ ਦੇ, ਇਸ ਲਈ ਉਹਨਾਂ ਨੂੰ ਸਰਕਾਰੀ ਅਧਿਕਾਰੀਆਂ ਨਾਲ ਬਹੁਤ ਹੀ ਨਰਮੀ ਨਾਲ਼ ਗੱਲ ਕਰਨੀ ਚਾਹੀਦੀ ਹੈ। ਵਿਧਾਇਕਾਂ ਨੂੰ ਗੈਰਜਰੂਰੀ ਛਾਪੇਮਾਰੀ ਕਰਨ ਤੋਂ ਵੀ ਪਰਹੇਜ ਕਰਨਾ ਚਾਹੀਦਾ ਹੈ, ਅਗਰ ਕੋਈ ਸਮੱਸਿਆ ਹੈ ਤਾਂ ਹੱਲ ਲਈ ਅਧਿਕਾਰੀਆਂ ਨਾਲ ਗੱਲ ਕੀਤੀ ਜਾ ਸਕਦੀ ਹੈ। ਵਿਧਾਇਕ ਅਫ਼ਸਰਾਂ ਦੇ ਦਫ਼ਤਰਾਂ ਚ ਆਪਣੇ ਨਾਲ ਸਮਰਥਕਾਂ ਦੇ ਸਮੂਹ ਨੂੰ ਵੀ ਲੈ ਕੇ ਜਾਉਣ ਤੋਂ ਗ਼ੁਰੇਜ਼ ਕਰਨ।

ਦੱਸ ਦਈਏ ਕਿ ਫਰੀਦਕੋਟ ਵਿੱਚ ਕੁਝ ਦਿਨ ਪਹਿਲਾਂ ਵਾਈਸ ਚਾਂਸਲਰ ਰਾਜ ਬਹਾਦੁਰ ਦੇ ਨਾਲ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਦੀ ਖੜਕ ਗਈ ਸੀ। ਹਸਪਤਾਲ ਚ ਸਿਹਤ ਸੁਵਿਧਾਵਾਂ ਚ ਖਾਮੀਆਂ ਹੋਣ ਕਰਕੇ ਸਿਹਤ ਮੰਤਰੀ ਦਾ ਪਾਰਾ ਸਤਵੇਂ ਅਸਮਾਨ ਤੇ ਪਹੁੰਚ ਗਿਆ ਸੀ। ਸਿਹਤ ਮੰਤਰੀ ਨੇ ਵਾਈਸ ਚਾਂਸਲਰ ਨੂੰ ਖਰੀਆਂ ਖਰੀਆਂ ਸੁਣਾਇਆ ਤੇ ਇਹ ਵੀਡਿਓ ਸੋਸ਼ਲ ਮੀਡੀਆ ਤੇ ਪਹੁੰਚ ਗਈਆਂ। ਮੰਤਰੀ ਦੇ ਇਸ ਵਤੀਰੇ ਤੋਂ ਆਹਤ ਹੋਏ ਵਾਈਸ ਚਾਂਸਲਰ ਅਤੇ ਹੋਰਨਾਂ ਅਫ਼ਸਰਾਂ ਨੇ ਆਪਣਾ ਅਸਤੀਫ਼ਾ ਸਰਕਾਰ ਨੂੰ ਭੇਜ ਦਿੱਤਾ ਸੀ। ਵਿਰੋਧੀ ਧਿਰਾਂ ਨੇ ਵਾਈਸ ਚਾਂਸਲਰ ਦੀ ਹਿਮਾਇਤ ਕਰਦੇ ਹੋਏ ਆਪ ਸਰਕਾਰ ਨੂੰ ਨਿਸ਼ਾਨੇ ਤੇ ਰੱਖਿਆ ਹੋਇਆ ਹੈ। ਇਸ ਘਟਨਾ ਪਿੱਛੋਂ ਹੁਣ ਮੁੱਖ ਮੰਤਰੀ ਡੇਮੇਜ ਕੰਟਰੋਲ ਦਾ ਪ੍ਰਿਆਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਉਨਾਂ ਨਾਲ ਹੋਰ ਮੁੱਦਿਆਂ ਤੇ ਵੀ ਚਰਚਾ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਬਹੁਤ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਔਕੜ ਤੋਂ ਅਮਲੀਜਾਮਾ ਪਹਿਨਾਇਆ ਜਾਵੇ ਤਾਂ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਵਿਧਾਇਕਾਂ ਨੂੰ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਾਲਸੀ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।ਮੁੱਖ ਮੰਤਰੀ ਨੇ ਵਿਧਾਇਕਾਂ ਪਾਸੋਂ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਜਾਣਕਾਰੀ ਦਿੱਤੀ ਕਿ ਆਉਂਦੇ ਆਜ਼ਾਦੀ ਦਿਹਾੜੇ ਉਤੇ 15 ਅਗਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ਜਿਸ ਨਾਲ ਪੰਜਾਬ ਵਾਸੀਆਂ ਨੂੰ ਮਿਆਰੀ ਇਲਾਜ ਹਾਸਲ ਹੋਣ ਨਾਲ ਸੂਬੇ ਦੇ ਸਿਹਤ ਸੰਭਾਲ ਵਿਚ ਖੇਤਰ ਵਿਚ ਨਵੇਂ ਦਿਸਹੱਦੇ ਕਾਇਮ ਹੋਣਗੇ। ਭਗਵੰਤ ਮਾਨ ਨੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕੇ ਦੇ ਜ਼ਰੂਰੀ ਕੰਮਾਂ ਬਾਰੇ ਪ੍ਰਮੁੱਖਤਾ ਨਾਲ ਪਤਾ ਲਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਨਵੀਆਂ ਸਕੀਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਸਕੀਮਾਂ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਕਾਰਜਪਾਲਿਕਾ ਤੇ ਵਿਧਾਨਪਾਲਿਕਾ, ਦੋਵੇਂ ਹੀ ਜਮਹੂਰੀਅਤ ਦੇ ਮਹੱਤਵਪੂਰਨ ਥੰਮ੍ਹ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਦੋਵਾਂ ਦਰਮਿਆਨ ਸੰਪੂਰਨ ਸਤੁੰਲਨ ਬਿਠਾਉਣ ਦੀ ਲੋੜ ਹੈ। ਭਗਵੰਤ ਮਾਨ ਨੇ ਸੂਬੇ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਭਵਿੱਖਮੁਖੀ ਰੂਪ-ਰੇਖਾ ਬਾਰੇ ਵੀ ਵਿਧਾਇਕਾਂ ਨਾਲ ਵਿਚਾਰ ਕੀਤੀ।

Leave a Reply

Your email address will not be published.