ਸੁਖਬੀਰ ਨੂੰ ਹੋਇਆ ਕੋਰੋਨਾ

Home » Blog » ਸੁਖਬੀਰ ਨੂੰ ਹੋਇਆ ਕੋਰੋਨਾ
ਸੁਖਬੀਰ ਨੂੰ ਹੋਇਆ ਕੋਰੋਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਕਰਵਾਏ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ ।

ਇਸ ਗੱਲ ਦੀ ਜਾਣਕਾਰੀ ਉਨ੍ਹਾਂ ਟਵੀਟ ਦੇ ਜ਼ਰੀਏ ਦਿੱਤੀ । ਉਨ੍ਹਾਂ ਟਵੀਟ ਕੀਤਾ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਨ੍ਹਾਂ ਕਿਹਾ ਕਿ ਮੇਰੀ ਸਿਹਤ ਠੀਕ ਹੈ ਪਰ ਨਿਯਮਾਂ ਅਨੁਸਾਰ ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ । ਸੁਖਬੀਰ ਨੇ ਕਿਹਾ ਕਿ ਮੇਰੀ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਹੈ, ਜੋ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ‘ਚ ਹਨ, ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣ ਤੇ ਆਪਣਾ ਕੋਵਿਡ-19 ਟੈਸਟ ਜ਼ਰੂਰ ਕਰਵਾਉਣ । ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਖੇਮਕਰਨ ‘ਚ ਰੈਲੀ ਨੂੰ ਸੰਬੋਧਨ ਕੀਤਾ ਸੀ, ਜਿਥੇ ਅਕਾਲੀ ਦਲ ਦੇ ਤਕਰੀਬਨ ਸਾਰੇ ਸੀਨੀਅਰ ਨੇਤਾ ਮੌਜੂਦ ਸਨ । ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ‘ਚ ਜਾਰੀ ਆਪਣੀਆਂ ਰੈਲੀਆਂ ਦੇ ਪ੍ਰੋਗਰਾਮ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਹੈ । ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ: ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਸਾਰੀਆਂ ਰੈਲੀਆਂ 31 ਮਾਰਚ ਤੱਕ ਮੁਲਤਵੀ ਕਰ ਰਿਹਾ ਹੈ, ਜਿਸ ‘ਚ 17 ਮਾਰਚ ਨੂੰ ਮੁਕੇਰੀਆਂ ‘ਚ ਹੋਣ ਵਾਲੀ ਰੈਲੀ ਵੀ ਸ਼ਾਮਿਲ ਹੈ । ਉਨ੍ਹਾਂ ਕਿਹਾ ਕਿ ਰੈਲੀਆਂ ਦੇ ਪ੍ਰੋਗਰਾਮ ਦਾ ਨਵੇਂ ਸਿਰੇ ਤੋਂ ਐਲਾਨ ਬਾਅਦ ‘ਚ ਕੀਤਾ ਜਾਵੇਗਾ ।

Leave a Reply

Your email address will not be published.