ਸੁਪਰੀਮ ਕੋਰਟ ਵੱਲੋਂ ਕੰਗਨਾ ਰਨੌਤ ਨੂੰ ਰਾਹਤ

ਅਦਾਕਾਰਾ ਕੰਗਨਾ ਰਣੌਤ ਨੂੰ ਦੇਸ਼ ਦੀ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਸੁਪਰੀਮ ਕੋਰਟ ਨੇ ਆਪਣੇ ਇੱਕ ਫੈਸਲੇ ਵਿੱਚ ਕੰਗਨਾ ਰਣੌਤ ਦੇ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਹ ਪਟੀਸ਼ਨ ਇਕ ਵਕੀਲ ਦੀ ਤਰਫੋਂ ਕੰਗਨਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਸਿੱਖ ਭਾਈਚਾਰੇ ਦੇ ਖਿਲਾਫ ਪੋਸਟ ਕਰਨ ਨੂੰ ਲੈ ਕੇ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਹ ਫੈਸਲਾ ਲਿਆ।

ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ‘ਚ ਆਪਣੀ ਪਟੀਸ਼ਨ ‘ਚ ਕੰਗਨਾ ਰਣੌਤ ਦੀਆਂ ਸੋਸ਼ਲ ਮੀਡੀਆ ਪੋਸਟਾਂ ‘ਤੇ ਸਖਤ ਸੈਂਸਰਸ਼ਿਪ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ‘ਤੇ ਸੁਣਵਾਈ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਸ ਦੇ ਲਈ ਕਾਨੂੰਨ ‘ਚ ਪਹਿਲਾਂ ਹੀ ਕਈ ਵਿਵਸਥਾਵਾਂ ਹਨ। ਅਦਾਲਤ ਨੇ ਕਿਹਾ ਕਿ ਧਾਰਾ 32 ਮੁਤਾਬਕ ਅਦਾਲਤ ਇਸ ਮੁੱਦੇ ਦੀ ਸੁਣਵਾਈ ਨਹੀਂ ਕਰ ਸਕਦੀ।ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੰਗਨਾ ਵੱਲੋਂ ਸਿੱਖ ਭਾਈਚਾਰੇ ਖ਼ਿਲਾਫ਼ ਦਿੱਤੇ ਬਿਆਨਾਂ ਲਈ ਐਫਆਈਆਰ ਦਰਜ ਕਰਵਾਉਣ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਅਦਾਲਤ ਨੇ ਮੁੰਬਈ ਪੁਲਿਸ ਨੂੰ ਇਸ ਮਾਮਲੇ ‘ਚ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਦੇਸ਼ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਵਕੀਲ ਚਰਜੀਤ ਸਿੰਘ ਚੰਦਰਪਾਲ ਨੇ ਅਭਿਨੇਤਰੀ ਕੰਗਨਾ ਦੇ ਖਿਲਾਫ ਸੋਸ਼ਲ ਮੀਡੀਆ ਪੋਸਟ ‘ਤੇ ਸੈਂਸਰਸ਼ਿਪ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਕਿਸਾਨਾਂ ਖਿਲਾਫ ਕੀਤੀ ਗਈ ਟਿੱਪਣੀ ਖਿਲਾਫ ਦਾਇਰ ਪਟੀਸ਼ਨ ਨੂੰ ਮੁੰਬਈ ਦੇ ਖਾਲ ਪੁਲਸ ਸਟੇਸ਼ਨ ‘ਚ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ।

Leave a Reply

Your email address will not be published. Required fields are marked *