ਸੁਪਰੀਮ ਕੋਰਟ ਵੱਲੋ ਗਠਿਤ ਜਾਂਚ ਕਮੇਟੀ ਦੀ ਚੇਅਰਪਰਸਨ ਨੂੰ SFJ ਨੇ ਦਿੱਤੀ ਧਮਕੀ

ਪ੍ਰਧਾਨ ਮੰਤਰੀ ਸੁਰੱਖਿਆ ਉਲੰਘਣਾ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਦੀ ਚੇਅਰਪਰਸਨ ਅਤੇ ਸਾਬਕਾ ਜੱਜ ਜਸਟਿਸ ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀ ਮਿਲੀ ਹੈ।

ਇਹ ਧਮਕੀ ਉਸ ਨੂੰ ਸਿੱਖਸ ਫਾਰ ਜਸਟਿਸ ਨੇ ਦਿੱਤੀ ਹੈ। ਇਸ ਸੰਗਠਨ ਨੇ ਧਮਕੀ ਭਰੇ ਆਡੀਓ ਕਲਿੱਪ ਜਾਰੀ ਕੀਤੇ ਹਨ। ਧਮਕੀ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸਿੱਖਾਂ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੂੰ ਇਸ ਮਾਮਲੇ ਵਿੱਚ ਧਮਕੀ ਭਰੇ ਫੋਨ ਆਏ ਸਨ। ਵਕੀਲਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ।

ਦੱਸ ਦਈਏ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕਮੀ ਦੀ ਜਾਂਚ ਲਈ ਕਮੇਟੀ ਦਾ ਐਲਾਨ ਕੀਤਾ ਸੀ। ਇਹ ਪੰਜ ਮੈਂਬਰੀ ਕਮੇਟੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ।ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਇਹ ਕੋਈ ਪਹਿਲੀ ਧਮਕੀ ਨਹੀਂ ਹੈ। ਪਿਛਲੇ ਹਫ਼ਤੇ ਖਾਲਿਸਤਾਨ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਦਰਜਨ ਦੇ ਕਰੀਬ ਵਕੀਲਾਂ ਨੇ ਧਮਕੀ ਭਰੀਆਂ ਕਾਲਾਂ ਆਉਣ ਦਾ ਦਾਅਵਾ ਕੀਤਾ ਹੈ। ਸਿੱਖਸ ਫਾਰ ਜਸਟਿਸ ਵੱਲੋਂ ਇੰਗਲੈਂਡ ਦੇ ਨੰਬਰ ਤੋਂ ਉਸ ਨੂੰ ਇਹ ਕਾਲਾਂ ਆਈਆਂ ਸਨ।ਜਸਟਿਸ ਮਲਹੋਤਰਾ ਤੋਂ ਇਲਾਵਾ ਬੈਂਚ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਡਾਇਰੈਕਟਰ ਜਨਰਲ ਜਾਂ ਉਸ ਦੇ ਪ੍ਰਤੀਨਿਧੀ (ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ ਰੈਂਕ ਤੋਂ ਘੱਟ ਨਹੀਂ), ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੁਰੱਖਿਆ) ਨੂੰ ਕਮੇਟੀ ਮੈਂਬਰ ਬਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਇਸ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਕਮੇਟੀ ਦੇ ਕੋਆਰਡੀਨੇਟਰ ਵਜੋਂ ਕੰਮ ਕਰਨ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *