ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ‘ਚ ਭਾਰਤ ਨੇ ਜੰਗ ਨੂੰ ਟਾਲਣ ਦੀ ਕੀਤੀ ਅਪੀਲ, ਕਿਹਾ- ਸਥਿਤੀ ਵੱਡੇ ਸੰਕਟ ‘ਚ ਬਦਲਣ ਦੀ ਕਗਾਰ ‘ਤੇ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ‘ਚ ਭਾਰਤ ਨੇ ਜੰਗ ਨੂੰ ਟਾਲਣ ਦੀ ਕੀਤੀ ਅਪੀਲ, ਕਿਹਾ- ਸਥਿਤੀ ਵੱਡੇ ਸੰਕਟ ‘ਚ ਬਦਲਣ ਦੀ ਕਗਾਰ ‘ਤੇ

ਰੂਸ ਨੇ ਵੀਰਵਾਰ ਸਵੇਰੇ ਯੂਕਰੇਨ ‘ਤੇ ਹਮਲਾ ਕਰ ਦਿੱਤਾ ਹੈ।

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਤੇ ਹਮਲਾ ਕਰਨ ਦਾ ਐਲਾਨ ਕੀਤਾ। ਹਮਲੇ ਦੀ ਘੋਸ਼ਣਾ ਤੋਂ ਬਾਅਦ ਯੂਕਰੇਨ ਦੀ ਰਾਜਧਾਨੀ ਕੀਵ ‘ਚ ਵੀ ਕੁਝ ਧਮਾਕੇ ਹੋਏ ਹਨ। ਦੂਜੇ ਪਾਸੇ ਭਾਰਤ ਨੇ ਰੂਸ ਤੇ ਯੂਕਰੇਨ ਵਿਚਾਲੇ ਤਣਾਅ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਹੋਈ ਬੈਠਕ ‘ਚ ਭਾਰਤ ਨੇ ਦੋਹਾਂ ਦੇਸ਼ਾਂ ਨੂੰ ਤਣਾਅ ਘੱਟ ਕਰਨ ਦੀ ਅਪੀਲ ਕੀਤੀ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਨੇ ਕਿਹਾ ਕਿ ਅਸੀਂ ਤੁਰੰਤ ਤਣਾਅ ਘਟਾਉਣ ਦੀ ਮੰਗ ਕਰਦੇ ਹਾਂ ਤੇ ਅਜਿਹੀ ਕਿਸੇ ਵੀ ਹੋਰ ਕਾਰਵਾਈ ਤੋਂ ਗੁਰੇਜ਼ ਕਰਦੇ ਹਾਂ ਜੋ ਸਥਿਤੀ ਨੂੰ ਵਿਗੜਨ ਵਿੱਚ ਯੋਗਦਾਨ ਪਾ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਭਾਰਤ ਦੇ 20 ਹਜ਼ਾਰ ਤੋਂ ਵੱਧ ਵਿਦਿਆਰਥੀ ਯੂਕਰੇਨ ‘ਚ ਫਸੇ ਹੋਏ ਹਨ। ਅਸੀਂ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਦੇ ਰਹੇ ਹਾਂ।

Leave a Reply

Your email address will not be published.