ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ

Home » Blog » ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ
ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ

ਚੰਡੀਗੜ੍ਹ / ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਲਾਉਣ ਦੀ ਸੰਭਾਲਣ ਹੈ।

ਸ੍ਰੀ ਸਿੱਧੂ ਇਸ ਸਮੇਂ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਨ। ਉਹ ਡੀਜੀਪੀ ਵਿਜੀਲੈਂਸ ਬੀਕੇ ਉੱਪਲ ਦੀ ਥਾਂ ਲੈਣਗੇ। ਪੰਜਾਬ ਦੇ ਨਵੇਂ ਡੀਜੀਪੀ ਦੇ ਨਾਂ ਦਾ ਅੱਜ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਦੇ ਅਹੁਦੇ ਲਈ ਸਿਧਾਰਥ ਚਟੋਪਾਧਿਆਏ ਸਭ ਤੋਂ ਅੱਗੇ ਹਨ ਪਰ ਰਾਜ ਸਰਕਾਰ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਕਾਨੂੰਨੀ ਮਨਜ਼ੂਰੀ ਦੀ ਲੋੜ ਪਵੇਗੀ। ਪੰਜਾਬ ਪੁਲੀਸ ਨੇ ਭਿੱਖੀਵਿੰਡ ਇਲਾਕੇ ਦੇ ਪਿੰਡ ਭਗਵਾਨਪੁਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਸਮਰਥਨ ਵਾਲੇ ਇੱਕ ਹੋਰ ਅਤਿਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਫੋਮ ਵਿੱਚ ਪੈਕ ਕੀਤੇ ਟਿਿਫ਼ਨ ਬੰਬ ਵਾਂਗ ਦਿਖਦੇ ਦੋ ਡੱਬੇ, ਦੋ ਹੈਂਡ ਗਰਨੇਡ (86 ਪੀ) ਅਤੇ ਤਿੰਨ 9 ਐੱਮਐੱਮ ਪਿਸਤੌਲ ਬਰਾਮਦ ਕੀਤੇ ਹਨ। ਸਰਹੱਦੀ ਸੂਬੇ ਵਿੱਚ ਡੇਢ ਮਹੀਨੇ ਦੌਰਾਨ ਬਰਾਮਦ ਕੀਤਾ ਗਿਆ ਇਹ ਛੇਵਾਂ ਟਿਿਫ਼ਨ ਬੰਬ ਹੈ। ਮੁਲਜ਼ਮਾਂ ਦੀ ਪਛਾਣ ਕੰਵਰਪਾਲ ਸਿੰਘ, ਕੁਲਵਿੰਦਰ ਸਿੰਘ ਅਤੇ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਤਿੰਨੇ ਮੁਲਜ਼ਮ ਮੋਗਾ ਦੇ ਵਸਨੀਕ ਹਨ। ਕੰਵਰਪਾਲ ਨੇ ਖੁਲਾਸਾ ਕੀਤਾ ਕਿ ਉਹ ਦੋ ਹਫ਼ਤੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਅੱਜ ਤਿੰਨਾਂ ਮੁਲਜ਼ਮਾਂ ਨੂੰ ਪੱਟੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 25 ਸਤੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Leave a Reply

Your email address will not be published.