ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਨੂੰ ਦੇਣ ਦਾ ਕੀਤਾ ਐਲਾਨ

ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਤਨਖਾਹ ਕਿਸਾਨਾਂ ਦੀਆਂ ਧੀਆਂ ਨੂੰ ਦੇਣ ਦਾ ਕੀਤਾ ਐਲਾਨ

ਜਲੰਧਰ : ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਐਲਾਨ ਕੀਤਾ ਹੈ ਕਿ ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ।

ਮੈਂ ਆਪਣੇ ਦੇਸ਼ ਦੀ ਬੇਹਤਰੀ ਲਈ ਯੋਗਦਾਨ ਪਾਉਣ ਲਈ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ। ਜੈ ਹਿੰਦਹਰਭਜਨ ਸਿੰਘ ਨੂੰ ਜਦੋਂ ਪੰਜਾਬ ਤੋਂ ਆਮ ਆਦਮੀ ਪਾਰਟੀ ਤੋਂ ਸਾਂਸਦ ਬਣਾਉਣ ਲਈ ਚੁਣਿਆ ਗਿਆ ਤਾਂ ਉਸ ‘ਤੇ ਕਾਫੀ ਵਿਰੋਧ ਹੋਇਆ ਸੀ। ਕਿਸਾਨ ਅੰਦੋਲਨ ਨੂੰ ਲੈ ਕੇ ਵੀ ਭੱਜੀ ਦੀ ਭੂਮਿਕਾ ‘ਤੇ ਸਵਾਲ ਚੁੱਕੇ ਜਾ ਰਹੇ ਸਨ ਕਿ ਉਨ੍ਹਾਂ ਨੇ ਖੁੱਲ੍ਹ ਕੇ ਕਿਸਾਨਾਂ ਦਾ ਸਮਰਥਨ ਨਹੀਂ ਕੀਤਾ। ਹਾਲ ਦੀ ਘੜੀ ਭੱਜੀ ਆਈ ਪੀ ਐਲ 2022 ਵਿਚ ਕਮੈਂਟਰੀ ਕਰ ਰਹੇ ਹਨ।

ਸਾਬਕਾ ਕ੍ਰਿਕਟਰ ਦੇ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਦੀ ਚਰਚਾ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਤਤਕਾਲੀਨ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਭੱਜੀ ਨੂੰ ਮਿਲੇ। ਉਦੋਂ ਪੂਰੀ ਉਮੀਦ ਸੀ ਕਿ ਭੱਜੀ ਕਾਂਗਰਸ ਵਿਚ ਸ਼ਾਮਲ ਹੋਣਗੇ। ਹਾਲਾਂਕਿ ਉਹ ਚੋਣਾਂ ਨਹੀਂ ਲੜਨਾ ਚਾਹੁੰਦੇ ਸਨ। ਇਸ ਦੇ ਬਾਅਦ ਉਹ ਅਚਾਨਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਤੇ ‘ਆਪ’ ਨੇ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਭੇਜ ਦਿੱਤਾ ਗਿਆ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ 5 ਰਾਜ ਸਭਾ ਮੈਂਬਰ ਹਰਭਜਨ ਸਿੰਘ, ਰਾਘਵ ਚੱਢਾ, ਕਾਰੋਬਾਰੀ ਸੰਜੀਵ ਅਰੋੜਾ, ਦਿੱਲੀ IIT ਦੇ ਪ੍ਰੋਫੈਸਰ ਡਾ. ਸੰਦੀਪ ਪਾਠਕ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਨੂੰ ਬਿਨਾਂ ਵਿਰੋਧ ਦੇ ਜੇਤੂ ਐਲਾਨ ਕੀਤਾ ਗਿਆ ਸੀ। ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ।

Leave a Reply

Your email address will not be published.