ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਹਰਮੀਤ ਸਿੰਘ ਕਾਲਕਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਹਰਮੀਤ ਸਿੰਘ ਕਾਲਕਾ ਨੂੰ 29 ਵੋਟਾਂ ਮਿਲੀਆਂ, ਜਿਨ੍ਹਾਂ ਨੂੰ ਜੇਤੂ ਐਲਾਨਿਆ ਗਿਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਦਿੱਲੀ ਕਮੇਟੀ ਦੇ ਜਨਰਲ ਹਾਊਸ ਦੀ ਕਾਰਵਾਈ ਦੁਪਹਿਰ 12 ਵਜੇ ਸ਼ੁਰੂ ਹੋਈ। ਦੇਰ ਰਾਤ ਪਈਆਂ ਵੋਟਾਂ ਦੌਰਾਨ ਹਰਮੀਤ ਸਿੰਘ ਕਾਲਕਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਪਹਿਲਾਂ ਰਸਮੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਦੇ ਅਹੁਦੇ ਲਈ ਹਰਮੀਤ ਸਿੰਘ ਕਾਲਕਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪਰਮਜੀਤ ਸਿੰਘ ਸਰਨਾ ਦਾ ਨਾਂ ਪੇਸ਼ ਕੀਤਾ ਗਿਆ ਸੀ। ਹਾਲੇ ਤਿੰਨ ਵੋਟਾਂ ਹੀ ਪਈਆਂ ਸਨ ਤਾਂ ਇਕ ਵੋਟ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ।

Leave a Reply

Your email address will not be published. Required fields are marked *