ਹਾੜ੍ਹੀ ਸਾਂਭਣ ਤੋਂ ਬਾਅਦ ਕਿਸਾਨਾਂ ਨੇ ਮੁੜ ਪਾਏ ਮੋਰਚਿਆਂ ਵੱਲ ਚਾਲੇ

Home » Blog » ਹਾੜ੍ਹੀ ਸਾਂਭਣ ਤੋਂ ਬਾਅਦ ਕਿਸਾਨਾਂ ਨੇ ਮੁੜ ਪਾਏ ਮੋਰਚਿਆਂ ਵੱਲ ਚਾਲੇ
ਹਾੜ੍ਹੀ ਸਾਂਭਣ ਤੋਂ ਬਾਅਦ ਕਿਸਾਨਾਂ ਨੇ ਮੁੜ ਪਾਏ ਮੋਰਚਿਆਂ ਵੱਲ ਚਾਲੇ

ਚੰਡੀਗੜ੍ਹ: ਹਾੜ੍ਹੀ ਦੀ ਫਸਲ ਸਾਂਭਣ ਤੋਂ ਬਾਅਦ ਖੇਤੀ ਕਾਨੂੰਨਾਂ ਖਿਲਾਫ ਆਰ-ਪਾਰ ਦੀ ਲੜਾਈ ਲਈ ਕਿਸਾਨਾਂ ਨੇ ਮੁੜ ਮੋਰਚਿਆਂ ਵੱਲ ਚਾਲੇ ਪਾ ਦਿੱਤੇ ਹਨ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿਛਲੇ 5 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਬਰੂੰਹਾਂ ‘ਤੇ ਡਟੇ ਕਿਸਾਨਾਂ ਕੋਲ ਕਣਕ ਦੀ ਫਸਲ ਦੀ ਸਾਂਭ-ਸੰਭਾਲ ਤੋਂ ਬਾਅਦ ਆਉਣ ਵਾਲੇ ਅਗਲੇ 6 ਮਹੀਨਿਆਂ ਦਾ ਰਾਸ਼ਨ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਵਾਰ ਹਜ਼ਾਰਾਂ ਨਹੀਂ ਲੱਖਾਂ ਰੁਪਏ ਦੇ ਫੰਡ ਇਕੱਠੇ ਹੋ ਰਹੇ ਹਨ। ਕਹਾਣੀ ਇਥੋਂ ਤੱਕ ਪਹੁੰਚ ਗਈ ਹੈ ਕਿ ਕਿਸਾਨ ਵੱਡੀ ਮਾਤਰਾ ਵਿਚ ਫੰਡ ਦੇ ਕੇ ਰਸੀਦਾਂ ਵੱਟਸਐਪ ਗਰੁੱਪਾਂ ਵਿਚ ਆਪ ਮੁਹਾਰੇ ਪਾ ਰਹੇ ਹਨ ਤੇ ਪੰਜਾਬ ਅੰਦਰ ਵੱਡੀ ਪੱਧਰ ‘ਤੇ ਪਿੰਡੋਂ ਪਿੰਡੀ ਦਿੱਲੀ ਆਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ‘ਚ ਮੁੜ ਦਿੱਲੀ ਮੋਰਚੇ ਵਿਚ ਵੱਡੀ ਗਿਣਤੀ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀ ਪਹੁੰਚਣਗੇ। ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਸੰਗਰਾਮ ਵਾਂਗ ਹੁਣ ਵੀ ਸੰਘਰਸ਼ ਦੀ ਅਗਵਾਈ ਪੰਜਾਬ ਦੇ ਹਿੱਸੇ ਆਈ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਕੁਰਬਾਨੀਆਂ ਭਰਿਆ ਇਤਿਹਾਸ ਸਿਰਫ ਪੜ੍ਹਿਆ ਹੀ ਨਹੀਂ ਗਿਆ, ਸਗੋਂ ਵਿਰਾਸਤ ਤੋਂ ਸੇਧ ਵੀ ਲਈ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਦਾ ਜਜ਼ਬਾ ਬਰਕਰਾਰ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਜਾਰੀ ਹਨ।

Leave a Reply

Your email address will not be published.