ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ ‘ਤੇ ਲੱਗੇ ਖਾਲਿਸਤਾਨੀ ਝੰਡੇ

ਧਰਮਸ਼ਾਲਾ : ਹਿਮਾਚਲ ਦੇ ਧਰਮਸ਼ਾਲਾ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਵਿਧਾਨ ਸਭਾ ਦੇ ਬਾਹਰ ਖਾਲਿਸਤਾਨੀ ਝੰਡੇ ਨਜ਼ਰ ਆਏ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਨੂੰ ਪੁਲਿਸ ਨੇ ਮੌਕੇ ‘ਤੇ ਜਾ ਕੇ ਲਾਹ ਦਿੱਤਾ। ਪੁਲਿਸ ਨੇ ਦੱਸਆ ਕਿ ਇਥੇ ਦੇ ਸਥਾਨਕ ਲੋਕਾਂ ਨੇ  ਵਿਧਾਨ ਸਭਾ ਦੇ ਮੇਨ ਗੇਟ ‘ਤੇ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ। ਪੁਲਿਸ ਡੂੰਘਾਈ ਨਾਲ ਜਾਂਚ ਵਿੱਚ ਲੱਗੀ ਹੋਈ ਹੈ।

ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦੀ ਹੈ, ਜਿਥੇ ਖਾਲਿਸਤਾਨੀ ਝੰਡੇ ਨਜ਼ਰਾ ਆ ਰਹੇ ਹਨ। ਵੀਡੀਓ ਵਾਇਰਲ ਹੋਣ ਮਗਰੋਂ ਧਰਮਸ਼ਾਲਾ ਵਿੱਚ ਪੁਲਿਸ ਨੂੰ ਭਾਜੜਾਂ ਪੈ ਗਈਆਂ। ਸੂਚਨਾ ਮਿਲਦੇ ਹੀ ਪੁਲਿਸ ਤੇ ਐੱਸ.ਡੀ.ਐੱਮ. ਸ਼ਿਲਪੀ ਵੇਕਟਾ ਵੀ ਮੌਕੇ ‘ਤੇ ਪਹੁੰਚੀ।ਸ ਦੇਈਏ ਕਿ ਵਿਧਾਨ ਸਭਾ ਦੀਆਂ ਦੀਵਾਰਾਂ ‘ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਇਹ ਝੰਡੇ ਕਿਸ ਨੇ ਇਥੇ ਲਾਏ। ਮੌਕੇ ‘ਤੇ ਪਹੁੰਚੇ ਐੱਸ.ਪੀ. ਕਾਂਗੜਾ ਖੁਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਘਟਨਾ ਦੇਰ ਰਾਤ ਜਾਂ ਸਵੇਰ ਦੀ ਹੋ ਸਕਦੀ ਹੈ। ਅਸੀਂ ਵਿਧਾਨ ਸਭਾ ਗੇਟ ਤੋਂ ਖਾਲਿਸਤਾਨੀ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਟੂਰਿਸਟਾਂ ਦੀ ਹਰਕਤ ਹੋ ਸਕਦੀ ਹੈ।

ਅਸੀਂ ਅੱਜ ਕੇਸ ਦਰਜ ਕਰਨ ਜਾ ਰਹੇ ਹਾਂ। ਮੀਡੀਆ ਰਿਪਰਟਾਂ ਮੁਤਾਬਕ 6 ਮਾਰਚ ਨੂੰ ਹੀ ਇਸ ਦਾ ਅਲਰਟ ਜਾਰੀ ਕੀਤਾ ਸੀ। ਖੁਫੀਆ ਵਿਭਾਗ ਨੇ ਦੱਸਿਆ ਸੀ ਕਿ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਨੇ ਲੈਟਰ ਜਾਰੀ ਕਰਕੇ ਹਿਮਾਚਲ ਪ੍ਰਦੇਸ਼ ਦੇ ਸੀ.ਐੱਮ. ਨੂੰ ਧਮਕੀ ਦਿੱਤੀ ਸੀ ਕਿ ਉਹ ਸ਼ਿਮਲਾ ਵਿੱਚ ਭਿੰਡਰਾਵਾਲਾ ਤੇ ਖਾਲਿਸਤਾਨ ਦਾ ਝੰਡਾ ਲਹਿਰਾਏਗਾ।ਸਿੱਖ ਫਾਰ ਜਸਟਿਸ ਹਿਮਾਚਲ ਪ੍ਰਦੇਸ਼ ਵਿੱਚ ਭਿੰਡਰਾਵਾਲੇ ਤੇ ਖਾਲਿਸਤਾਨੀ ਝੰਡੇ ਲੱਗੀਆਂ ਗੱਡੀਆਂ ਦੇ ਬੈਨ ਨਾਲ ਭੜਕਿਆ ਹੋਇਆ ਹੈ। ਸੰਗਠਨ ਨੇ 29 ਮਾਰਚ ਨੂੰ ਖਾਲਿਸਤਾਨੀ ਝੰਡਾ ਲਾਉਣ ਦਾ ਐਲਾਨ ਕੀਤਾ ਸੀ ਪਰ ਭਾਰੀ ਸੁਰੱਖਿਆ ਕਰਕੇ ਅਜਿਹੀ ਕੋਈ ਹਰਕਤ ਨਹੀਂ ਹੋ ਸਕੀ ਸੀ, ਹਾਲਾਂਕਿ ਹੁਣ ਇਹ ਅਜੇ ਤੱਕ ਸਾਫ ਨਹੀਂ ਹੋ ਸਕਿਆ ਕਿ ਝੰਡੇ ਕਿਸ ਨੇ ਲਾਏ ਹਨ।—–

ਖਾਲਿਸਤਾਨ ਦੇ ਝੰਡੇ ਲਾਉਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਸਖਤ ਕਾਰਵਾਈ ਹੋਵੇ : ਕੈਪਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ। ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸ ਦਈਏ ਕਿ ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦੀ ਹੈ ਜਿੱਥੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਵੀਡੀਓ 12 ਸੈਕਿੰਡ ਦੀ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਧਰਮਸ਼ਾਲਾ ‘ਚ ਹੜਕੰਪ ਮਚ ਗਿਆ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਨੇ ਲਗਾਏ ਸਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਐਮ ਸ਼ਿਲਪੀ ਵੇਕਟਾ ਵੀ ਮੌਕੇ ‘ਤੇ ਪਹੁੰਚ ਗਏ।

ਦੱਸ ਦਈਏ ਕਿ ਵਿਧਾਨ ਸਭਾ ਦੀਆਂ ਕੰਧਾਂ ‘ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਇੱਥੇ ਕਿਸ ਨੇ ਲਗਾਏ ਹਨ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਗੁਆਂਢੀ ਰਾਜਾਂ ਵਿੱਚ ਵੀ ਦਹਿਸ਼ਤਗਰਦੀ ਮਾਡਿਊਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਹਿਮਾਚਲ ਸਰਕਾਰ ਨੇ ਚੌਕਸੀ ਅਤੇ ਸੁਰੱਖਿਆ ਵਧਾ ਦਿੱਤੀ ਸੀ। ਇਸ ਦੇ ਬਾਵਜੂਦ ਅਜਿਹੀ ਘਟਨਾ ਦਾ ਵਾਪਰਨਾ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਰਿਹਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਸੀ ਕਿ ਗੁਆਂਢੀ ਰਾਜਾਂ ਵਿੱਚ ਅੱਤਵਾਦੀ ਮਾਡਿਊਲ ਦਾ ਲਗਾਤਾਰ ਸਰਗਰਮ ਹੋਣਾ ਅਤੇ ਭਾਰੀ ਹਥਿਆਰਾਂ ਨਾਲ ਫੜੇ ਜਾਣਾ ਚਿੰਤਾਜਨਕ ਹੈ। ਹਿਮਾਚਲ ਨੇ ਵੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਹੈ। ਹਿਮਾਚਲ ਦੀਆਂ ਸਰਹੱਦਾਂ ‘ਤੇ ਵਾਧੂ ਪਹਿਰੇ ਹੋਣਗੇ।

Leave a Reply

Your email address will not be published. Required fields are marked *