ਹੁਣ ਤਾਲਿਬਾਨ ਦਾ ਕੀ ਕਰੀਏ, ਸਮਝਣ ’ਚ ਅਸਮਰੱਥ ਚੀਨ, ਪਾਕਿਸਤਾਨ ’ਤੇ ਰੂਸ : ਬਾਈਡੇਨ

Home » Blog » ਹੁਣ ਤਾਲਿਬਾਨ ਦਾ ਕੀ ਕਰੀਏ, ਸਮਝਣ ’ਚ ਅਸਮਰੱਥ ਚੀਨ, ਪਾਕਿਸਤਾਨ ’ਤੇ ਰੂਸ : ਬਾਈਡੇਨ
ਹੁਣ ਤਾਲਿਬਾਨ ਦਾ ਕੀ ਕਰੀਏ, ਸਮਝਣ ’ਚ ਅਸਮਰੱਥ ਚੀਨ, ਪਾਕਿਸਤਾਨ ’ਤੇ ਰੂਸ : ਬਾਈਡੇਨ

ਵਾਸ਼ਿੰਗਟਨ / ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ, ਪਾਕਿਸਤਾਨ, ਰੂਸ ਅਤੇ ਈਰਾਨ ਨੂੰ ਸਮਝ ਨਹੀਂ ਆ ਰਹੀ ਹੈ ਕਿ ਤਾਲਿਬਾਨ ਨਾਲ ਉਨ੍ਹਾਂ ਨੂੰ ਕੀ ਕਰਨਾ ਹੈ।

ਤਾਲਿਬਾਨ ਦੇ ਆਪਣੀ ਅੰਤਰਿਮ ਸਰਕਾਰ ਦੇ ਵੇਰਵੇ ਦੇ ਐਲਾਨ ਦੇ ਕੁਝ ਸਮੇਂ ਬਾਅਦ ਬਾਈੇਡੇ ਨੇ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਚੀਨ ਨੂੰ ਤਾਲਿਬਾਨ ਨਾਲ ਅਸਲੀ ਸਮੱਸਿਆ ਹੈ। ਮੈਨੂੰ ਯਕੀਨ ਹੈ ਕਿ ਉਹ ਤਾਲਿਬਾਨ ਨਾਲ ਕੁਝ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹਾ ਹੀ ਪਾਕਿਸਤਾਨ, ਰੂਸ ਅਤੇ ਈਰਾਨ ਵੀ ਕਰ ਰਹੇ ਹਨ। ਇਸ ਦਰਮਿਆਨ, ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਰਹਿ ਚੁੱਕੀ ਨਿੱਕੀ ਹੇਲੀ ਨੇ ਇਕ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਜਿਸ ਵਿਚ ਅਮਰੀਕਾ ਦੀ ਸਰਕਾਰ ਨੂੰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਮਾਨਤਾ ਨਾ ਦੇਣ ਦੀ ਬੇਨਤੀ ਕੀਤੀ ਗਈ ਹੈ। ਹੇਲੀ ਨੇ ਕਿਹਾ ਕਿ ਇਹ ਕਹਿਣਾ ਜ਼ਰੂਰੀ ਹੈ ਕਿ ਅਮਰੀਕਾ ਨੂੰ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਜਾਇਜ਼ ਸਰਕਾਰ ਦੇ ਰੂਪ ਵਿਚ ਮਾਨਤਾ ਨਹੀਂ ਦੇਣੀ ਚਾਹੀਦੀ ਹੈ।

Leave a Reply

Your email address will not be published.